PU ਦੇ ਕੇਂਦਰੀਕਰਨ ਮਾਮਲੇ ਸਬੰਧੀ ਐਕਸ਼ਨ 'ਚ CM ਮਾਨ, ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
Sunday, Jun 19, 2022 - 02:10 PM (IST)
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ. ਯੂ.) ਦੇ ਕੇਂਦਰੀਕਰਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ 'ਚ ਆ ਗਏ ਹਨ। ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖੀ ਗਈ ਹੈ। ਇਸ ਚਿੱਠੀ 'ਚ ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀਆਂ ਕੋਸ਼ਿਆਂ ਨੂੰ ਤੁਰੰਤ ਰੋਕਿਆ ਜਾਵੇ।
ਇਹ ਵੀ ਪੜ੍ਹੋ : ਚੰਡੀਗੜ੍ਹ-ਲੇਹ ਫਲਾਈਟ ਰੱਦ ਹੋਣ 'ਤੇ ਮੁਸਾਫ਼ਰਾਂ ਦਾ ਹੰਗਾਮਾ, ਖ਼ਰਾਬ ਮੌਸਮ ਕਾਰਨ ਲਿਆ ਗਿਆ ਫ਼ੈਸਲਾ
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡਾ ਮਾਣ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਪੰਜਾਬ ਦੀ ਵਡਮੁੱਲੀ ਵਿਰਾਸਤ ਹੈ ਅਤੇ ਪੰਜਾਬ ਦਾ ਇਕ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਸੰਸਥਾ ਨਾਲ ਬੇਹੱਦ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਦਰੇ ਹਨ ਕਿ ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ ਕਿਉਂਕਿ ਇਹ ਸਾਡਾ ਮਾਣ-ਸਨਮਾਨ ਹੈ।
ਇਹ ਵੀ ਪੜ੍ਹੋ : ਏਅਰ ਇੰਡੀਆ ਦੀ ਫਲਾਈਟ 'ਚ ਮੁਸਾਫ਼ਰ ਦੀ ਸਿਹਤ ਵਿਗੜੀ, ਮਦਦ ਲਈ ਅੱਗੇ ਆਏ ਭਾਜਪਾ ਆਗੂ, ਬਚਾਈ ਜਾਨ
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖ਼ਿਲਾਫ਼ ਪੰਜਾਬ ਦੀਆਂ 9 ਵਿਦਿਆਰਥੀ ਜੱਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਵਿਦਿਆਰਥੀ ਨੇਤਾਵਾਂ ਦਾ ਕਹਿਣਾ ਸੀ ਇਸ ਨਾਲ ਪੀ. ਯੂ. ਸਿੱਧੇ ਕੇਂਦਰ ਸਰਕਾਰ ਅਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਕੰਟਰੋਲ 'ਚ ਆ ਜਾਵੇਗੀ। ਇਸ ਤਰ੍ਹਾਂ ਕੇਂਦਰ ਸਰਕਾਰ ਇਸ ਨੂੰ ਪੰਜਾਬ ਤੋਂ ਖੋਹ ਲਵੇਗੀ। ਪੰਜਾਬ 'ਚ ਇਸ ਨਾਲ ਜੁੜੇ ਘੱਟੋ-ਘੱਟ 200 ਕਾਲਜ ਲਾਚਾਰ ਰਹਿ ਜਾਣਗੇ ਜਾਂ ਕੇਂਦਰ ਦੇ ਹਿਸਾਬ ਨਾਲ ਚਲਾਏ ਜਾਣਗੇ। ਇਸ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ