CM ਮਾਨ ਨੇ ਰਾਈਸ ਮਿੱਲਰਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਨੂੰ ਲਿਖੀ ਚਿੱਠੀ
Tuesday, Oct 01, 2024 - 06:36 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿੱਖੀ ਗਈ ਹੈ। ਜਿਸ 'ਚ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅੱਜ ਸੂਬੇ 'ਚ ਝੋਨੇ ਦੀ ਸ਼ੁਰੂ ਹੋ ਚੁੱਕੀ ਖਰੀਦ ਦੇ ਮੱਦੇਨਜ਼ਰ ਰਾਈਸ ਮਿਲਰਜ਼ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਜੀ ਨੂੰ ਪੱਤਰ ਲਿਖਿਆ ਹੈ, ਨਾਲ ਹੀ ਕੇਂਦਰ ਨੂੰ ਫੌਰੀ ਹੱਲ ਕੱਢਣ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਵੱਲੋਂ ਡੀ. ਸੀ. ਦਫ਼ਤਰ ਹੰਗਾਮਾ
ਮੁੱਖ ਮੰਤਰੀ ਮਾਨ ਨੇ ਅੱਗੇ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਵੱਲੋਂ ਰਾਈਸ ਮਿੱਲਰਾਂ ਦੇ ਮਸਲੇ ਸੁਲਝਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣਗੇ, ਤਾਂਕਿ ਖ਼ਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8