CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ! ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

Thursday, Jun 01, 2023 - 02:08 PM (IST)

CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ! ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ੈੱਡ ਪਲੱਸ ਸੁਰੱਖਿਆ ਨਾ ਲੈਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਕਿਹਾ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਹੀ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਉਨ੍ਹਾਂ ਨੂੰ ਲੋੜ ਨਹੀਂ ਹੈ, ਸਗੋਂ ਸੀ. ਐੱਮ. ਸਕਿਓਰਿਟੀ ਦੀ ਸਪੈਸ਼ਲ ਟੀਮ ਹੀ ਕਾਫ਼ੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਖੋਲ੍ਹ ਦਿੱਤੇ ਚਰਨਜੀਤ ਚੰਨੀ ਦੇ ਰਾਜ਼, ਕ੍ਰਿਕਟਰ ਬਾਰੇ ਮੀਡੀਆ ਅੱਗੇ ਕਰ ਦਿੱਤੇ ਵੱਡੇ ਖ਼ੁਲਾਸੇ (ਵੀਡੀਓ)

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਪਲੱਸ ਸਕਿਓਰਿਟੀ ਮੁਹੱਈਆ ਕਰਵਾਈ ਸੀ। ਇਸ 'ਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਮਾਨ ਦੀ ਸੁਰੱਖਿਆ ਤਹਿਤ ਸੀ. ਆਰ. ਪੀ. ਐੱਫ. ਦੇ ਜਵਾਨਾਂ ਦੀ ਤਾਇਨਾਤੀ ਹੋਵੇਗੀ। ਕੇਂਦਰੀ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਬਦਲੀਆਂ ਤੇ ਤਾਇਨਾਤੀਆਂ ਬਾਰੇ ਲਿਆ ਗਿਆ ਇਹ ਫ਼ੈਸਲਾ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਤੋਂ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News