‘ਆਪ’ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ 'ਤੇ CM ਮਾਨ ਦਾ ਐਕਸ਼ਨ
Wednesday, Oct 09, 2024 - 11:43 AM (IST)
ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਫਿਰ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਪਨਸਪ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਚੰਦਨ ਗਰੇਵਾਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਆਦਿ ਆਗੂ ਸ਼ਾਮਲ ਸਨ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ 'ਤੇ ਲੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼
ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪੁੱਜੇ ਸਨ ਅਤੇ ਮੰਗਲਵਾਰ ਸਵੇਰੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ-ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਉਹ ਆਪਣੀ ਰਿਹਾਇਸ਼ ਜਲੰਧਰ ’ਚ ਰੱਖਣਗੇ ਅਤੇ ਇੱ‘ਆਪ’ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ 'ਤੇ CM ਮਾਨ ਵੱਲੋਂ ਸਖ਼ਤ ਹਦਾਇਤਾਂ ਜਾਰੀਥੇ ਆ ਕੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਿਆ ਕਰਨਗੇ। ਇਸੇ ਤਹਿਤ ਅੱਜ ਮੁੱਖ ਮੰਤਰੀ ਨੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ਦੀ ਫੀਡਬੈਕ ਲਈ।
ਇਹ ਖ਼ਬਰ ਵੀ ਪੜ੍ਹੋ - ਹਾਈ ਕੋਰਟ ਨੇ ਰੋਕੀ ਇਸ ਪਿੰਡ ਦੀ ਪੰਚਾਇਤੀ ਚੋਣ ਪ੍ਰਕੀਰਿਆ
ਪਾਰਟੀ ਆਗੂਆਂ ਨੇ ਸ਼ਿਕਾਇਤ ਕੀਤੀ ਕਿ ਅਧਿਕਾਰੀ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਵੱਲ ਧਿਆਨ ਨਹੀਂ ਦਿੰਦੇ, ਜਿਸ ਕਾਰਨ ਜਨਤਾ ਦੇ ਕੰਮ ਨਹੀਂ ਹੋ ਰਹੇ। ਇਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਕਿ ਪਾਰਟੀ ਕੇਡਰ ਦਾ ਪੂਰਾ ਖਿਆਲ ਰੱਖਿਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਾਰੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਹਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਰਕਾਰ ਦਾ ਸਾਰਾ ਧਿਆਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਹੈ ਅਤੇ ਹੁਣ ਤਕ ਸਰਕਾਰ 45,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ, ਇਸ ਤਰ੍ਹਾਂ ਦਾ ਕੋਈ ਵੀ ਕਦਮ ਪਿਛਲੀ ਸਰਕਾਰ ਨਹੀਂ ਚੁੱਕ ਸਕੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ! ਹੋਈ ਇਹ ਤਬਦੀਲੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8