CM ਮਾਨ ਸਨਅਤਕਾਰਾਂ ਨੂੰ ਅੱਜ ਦੇਣਗੇ ਪੰਜਾਬ ਆਉਣ ਦਾ ਸੱਦਾ, ਸੂਬੇ 'ਚ ਉਦਯੋਗ ਖੋਲ੍ਹਣ ਦੀ ਕਰਨਗੇ ਅਪੀਲ

Monday, Jan 23, 2023 - 08:42 AM (IST)

CM ਮਾਨ ਸਨਅਤਕਾਰਾਂ ਨੂੰ ਅੱਜ ਦੇਣਗੇ ਪੰਜਾਬ ਆਉਣ ਦਾ ਸੱਦਾ, ਸੂਬੇ 'ਚ ਉਦਯੋਗ ਖੋਲ੍ਹਣ ਦੀ ਕਰਨਗੇ ਅਪੀਲ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਦਯੋਗਪਤੀਆਂ ਨੂੰ ਸੂਬੇ 'ਚ ਪੂੰਜੀ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਹਿੱਤ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਆਪਣੇ ਦੋ ਦਿਨਾ ਦੌਰੇ ਦੌਰਾਨ ਮੁੱਖ ਮੰਤਰੀ ਸੋਮਵਾਰ ਨੂੰ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਬੈਠਕ ਕਰਨਗੇ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਖ਼ਾਤਰ ਪਰਦੇਸ ਗਏ ਪੁੱਤ ਦੀ ਬਕਸੇ 'ਚ ਬੰਦ ਹੋ ਕੇ ਆਈ ਲਾਸ਼, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਉਹ ਪ੍ਰਮੁੱਖ ਸੈਕਟਰਾਂ ’ਚ ਰਣਨੀਤਕ ਤਾਲਮੇਲ ਲਈ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐੱਸ. ਏ. ਐੱਸ. ਨਗਰ ਮੋਹਾਲੀ ’ਚ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ 'ਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦੇਣਗੇ। ਇਸ ਦੌਰਾਨ ਮੁੰਬਈ ਪਹੁੰਚਣ ’ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ’ਚ ਉਦਯੋਗਿਕ ਧੁਰੇ ਵਜੋਂ ਉਭਾਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵਾਂ ਸ਼ਡਿਊਲ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖ਼ਰ ’ਤੇ ਲਿਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ 'ਚ ਫਿਲਮ ਸਿਟੀ ਸਥਾਪਿਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਫਿਲਮ ਉਦਯੋਗ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ 'ਚ ਦੋਸਤ ਮੁੰਬਈ 'ਚ ਵਸੇ ਹੋਏ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ’ਚ ਆਪਣੇ ਉਦਯੋਗ ਖੋਲ੍ਹਣ ਦੀ ਅਪੀਲ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News