ਚਾਂਦਪੁਰਾ ਬੰਨ੍ਹ ਦਾ ਹਰਿਆਣਾ ਦੇ ਮੁੱਖ ਮੰਤਰੀ ਨੇ ਲਿਆ ਜਾਇਜ਼ਾ
Sunday, Sep 07, 2025 - 06:54 PM (IST)

ਚਾਂਦਪੁਰਾ/ਬੁਢਲਾਡਾ (ਬਾਂਸਲ)- ਭਾਰੀ ਬਾਰਿਸ਼ ਕਾਰਨ ਲਗਾਤਾਰ ਘੱਗਰ ਅੰਦਰ ਪਾਣੀ ਦਾ ਲੈਵਲ 9 ਫੁੱਟ ਪੰਹੁਚ ਗਿਆ ਹੈ। ਜੋ ਖਤਰੇ ਦੇ ਨਿਸ਼ਾਨ ਤੋਂ 2-2.5 ਫੁੱਟ ਘੱਟ ਹੈ ਪ੍ਰੰਤੂ ਸਥਿਤੀ ਕੰਟਰੋਲ ਹੇਠ ਹੈ। ਜਿਸ ਦੇ ਜਾਇਜ਼ੇ ਲੈਣ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਚਾਂਦਪੁਰਾ ਬੰਨ੍ਹ ਤੇ ਪਹੁੰਚੇ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਨੁਕਸਾਨ ਪੰਜਾਬ ਅੰਦਰ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣੇ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰਿਆ ਹੈ, ਪ੍ਰੰਤੂ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਇਸ ਗੁਆਂਡੀ ਸੂਬੇ ਦੀ ਇਸ ਕੁਦਰਤੀ ਆਫਤ ਵਿੱਚ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਸਾਡਾ ਫਰਜ਼ ਹੈ ਕਿ ਅਸੀਂ ਗੁਆਢੀਆਂ ਦੀ ਮਦਦ ਕਰੀਏ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਸਿੰਚਾਈ ਵਿਭਾਗ ਦੇ ਅਫਸਰ, ਵਿਧਾਇਕ ਅਤੇ ਚੁਣੇ ਹੋਏ ਨੁਮਾਇੰਦੇ ਸਮੇਂ ਸਮੇਂ ਸਿਰ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਮੱਸਿਆ ਦੇ ਹੱਲ ਲਈ ਵੀ ਨਵੀਆਂ ਯੋਜਨਾਵਾਂ ਵਿਚਾਰ ਕੀਤੀਆਂ ਜਾਣਗੀਆਂ ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਨਵੀਂ ਮੁਸੀਬਤ! ਖ਼ਤਰੇ ਦੇ ਨਿਸ਼ਾਨ ਤੋਂ ਵੀ ਟੱਪ ਗਿਆ ਪਾਣੀ
ਦੂਸਰੇ ਪਾਸੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੀ ਅਗਵਾਈ ਚਾਂਦਪੁਰਾ ਬੰਨ੍ਹ ਤੇ ਲਗਾਤਾਰ ਪੈਣੀ ਨਜ਼ਰ ਰੱਖੀ ਹੋਈ ਹੈ। ਅੱਜ ਐੱਸ.ਡੀ.ਐੱਮ. ਬੁਡਲਾਡਾ ਗਗਨਦੀਪ ਸਿੰਘ ਦੇ ਨਾਲ ਫ਼ੌਜ ਦੇ ਅਧਿਕਾਰੀਆਂ ਨੇ ਚਾਂਦਪੁਰਾ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਥਿਤੀ ਕੰਟਰੋਲ ਵਿਚ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8