ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ ਸੈਣੀ ਨੇ ਦਿੱਤਾ ਵੱਡਾ ਬਿਆਨ (ਵੀਡੀਓ)
Saturday, Jun 13, 2026 - 01:51 PM (IST)
ਅਬੋਹਰ : ਅਬੋਹਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਕਰਵਾਈ ਗਈ। ਰੈਲੀ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਤੇ ਵਿਧਾਇਕ ਸੰਦੀਪ ਜਾਖੜ ਸਣੇ ਵੱਡੀ ਗਿਣਤੀ 'ਚ ਭਾਜਪਾ ਵਰਕਰ ਮੌਜੂਦ ਰਹੇ। ਰੈਲੀ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਮਾੜਾ ਹਾਲ ਹੈ।
ਇਹ ਵੀ ਪੜ੍ਹੋ : ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ
ਉਨ੍ਹਾਂ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੰਚ 'ਤੇ ਈਮਾਨਦਾਰੀ ਦੀ ਗੱਲ ਕੀਤੀ ਤਾਂ ਲੋਕਾਂ ਨੇ ਇਨ੍ਹਾਂ ਨੂੰ ਵੋਟਾਂ ਪਾ ਕੇ ਸਰਕਾਰ 'ਚ ਲੈ ਆਂਦਾ ਪਰ ਇਹ ਸਰਕਾਰ ਲੋਕਾਂ ਦੇ ਵਾਅਦਿਆਂ 'ਤੇ ਖ਼ਰੀ ਨਹੀਂ ਉਤਰ ਸਕੀ। ਉਨ੍ਹਾਂ ਨੇ ਖਰੜ ਵਿਖੇ ਈ. ਡੀ. ਦੇ ਛਾਪੇ ਦੌਰਾਨ ਹਵਾ 'ਚ ਨੋਟ ਉੱਡਣ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਪੰਜਾਬ 'ਚ ਪਹਿਲੀ ਵਾਰ ਹੋਇਆ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਖ਼ਬਰ, ਟੁੱਟੇ ਸਾਰੇ ਰਿਕਾਰਡ, ਚੰਡੀਗੜ੍ਹ 'ਚ ਇਕ ਦਹਾਕੇ ਮਗਰੋਂ...
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੂਰਾ ਪੰਜਾਬ ਨਰਿੰਦਰ ਮੋਦੀ ਜੀ ਨਾਲ ਚੱਲਣ ਨੂੰ ਤਿਆਰ ਹੈ ਅਤੇ ਪੰਜਾਬ 'ਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਨੀ ਤੈਅ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਵਿਕਾਸ ਵੱਲ ਲਿਜਾਣ ਦਾ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਅਬੋਹਰ ਪੰਜਾਬ ਦੀ ਤਰੱਕੀ ਦੀ ਜਿਊਂਦੀ-ਜਾਗਦੀ ਮਿਸਾਲ ਹੈ ਅਤੇ ਇੱਥੋਂ ਦੇ ਕਿਸਾਨਾਂ ਨੇ ਖੇਤਾਂ 'ਚ ਸੋਨਾ ਉਗਾਇਆ ਹੈ ਅਤੇ ਵਪਾਰੀਆਂ ਨੇ ਆਪਣੀ ਮਿਹਨਤ ਨਾਲ ਬਾਜ਼ਾਰ ਸਜਾਏ ਹਨ ਅਤੇ ਨੌਜਵਾਨਾਂ ਨੇ ਪੰਜਾਬ ਦਾ ਨਾਂ ਉੱਚਾ ਕਰਨ ਦਾ ਕੰਮ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
