ਗੁਰੂਆਂ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸਾਡੀ ਸਰਕਾਰ ਨੇ ਵੱਡੇ ਪੱਧਰ ''ਤੇ ਕੰਮ ਕੀਤਾ : ਨਾਇਬ ਸੈਣੀ
Thursday, Mar 26, 2026 - 03:54 PM (IST)
ਲੁਧਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਪਵਿੱਤਰ ਧਰਤੀ ਹੈ, ਜਿੱਥੇ ਆਉਣ ਦਾ ਅੱਜ ਉਨ੍ਹਾਂ ਨੂੰ ਮੌਕਾ ਮਿਲਿਆ ਹੈ। ਇੱਥੇ ਕਦਮ ਰੱਖਦਿਆਂ ਨੂੰ ਮਨ ਨੂੰ ਇਕ ਵੱਖਰੇ ਤਰੀਕੇ ਦੀ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਹੀ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਸੀ ਪਰ ਹਰਿਆਣਾ ਅਤੇ ਪੰਜਾਬ ਇਕ-ਦੂਜੇ ਤੋਂ ਵੱਖ ਹੋ ਗਏ, ਫਿਰ ਵੀ ਅਸੀਂ ਭਰਾ ਹਾਂ ਅਤੇ ਇੱਕੋ ਪਰਿਵਾਰ ਦੇ ਮੈਂਬਰ ਹਾਂ।
ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ
ਸਾਡੇ ਗੁਰੂਆਂ ਦੀ ਬਾਣੀ ਇਕ ਹੈ, ਜੋ ਸਾਡਾ ਮਾਰਗ ਦਰਸ਼ਨ ਕਰ ਰਹੀ ਹੈ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਗੁਰੂਆਂ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸਾਡੀ ਸਰਕਾਰ ਨੇ ਵੱਡੇ ਪੱਧਰ 'ਤੇ ਕੰਮ ਕੀਤਾ ਹੈ ਅਤੇ ਵੱਡੇ-ਵੱਡੇ ਸੈਮੀਨਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ 'ਚ ਬੀਤੀ 25 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸੂਬਾ ਪੱਧਰੀ ਸਮਾਗਮ ਸਾਡੀ ਸਰਕਾਰ ਨੇ ਕਰਵਾਇਆ ਹੈ, ਜਿਸ 'ਚ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਰਹੇ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਡੀ ਸਰਕਾਰ ਕੰਮ ਕਰ ਰਹੀ ਹੈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਭੱਜ-ਦੌੜ ਦੀ ਜ਼ਿੰਦਗੀ 'ਚ ਜਿੱਥੇ ਇਨਸਾਨ ਸ਼ਾਂਤੀ ਦੀ ਭਾਲ 'ਚ ਭਟਕ ਰਿਹਾ ਹੈ, ਗੁਰਦੁਆਰਾ ਨਾਨਕਸਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸ਼ੀਤਲ ਛਾਂ ਮਹਿਸੂਸ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਗੈਂਗਸਟਰ ਪੰਕਜ ਰਾਜਪੂਤ ਨੂੰ ਲੁਧਿਆਣਾ ਪੁਲਸ ਦਿੱਲੀਓਂ ਲਿਆਈ ਪ੍ਰੋਡਕਸ਼ਨ ਵਾਰੰਟ ’ਤੇ, ਰਿਮਾਂਡ ਦੌਰਾਨ ਹੋਣਗੇ ਵੱਡੇ ਖੁਲਾਸੇ
