ਮੁੱਖ ਮੰਤਰੀ ਦੇ OSD ਦੀ ਘੇਰੀ ਗੱਡੀ, ਹੱਥੋਪਾਈ ਕਰਦਿਆਂ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼

Tuesday, Oct 24, 2023 - 09:02 PM (IST)

ਮੁੱਖ ਮੰਤਰੀ ਦੇ OSD ਦੀ ਘੇਰੀ ਗੱਡੀ, ਹੱਥੋਪਾਈ ਕਰਦਿਆਂ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼

ਪਟਿਆਲਾ (ਬਲਜਿੰਦਰ) : ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਪ੍ਰੋ. ਉਂਕਾਰ ਸਿੰਘ ਦੀ ਗੱਡੀ ਦੇ ਡਰਾਈਵਰ ਨੂੰ ਘੇਰ ਕੇ ਉਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਅਮਨਦੀਪ ਸਿੰਘ ਗਰੇਵਾਲ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਲਾਸ਼ ਬਣ ਮੁੜਿਆ ਮਾਪਿਆਂ ਦਾ ਇਕਲੌਤਾ ਪੁੱਤ, 4 ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ

ਹਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਲੰਗ ਥਾਣਾ ਤ੍ਰਿਪੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਓ.ਐੱਸ.ਡੀ. ਪ੍ਰੋ. ਉਂਕਾਰ ਸਿੰਘ ਸਮੇਤ ਸਿਪਾਹੀ ਅੰਮ੍ਰਿਤਪਾਲ ਸਿੰਘ ਨਾਲ ਸਰਕਾਰੀ ਗੱਡੀ ’ਚ ਪਿੰਡ ਧਬਲਾਨ ਵਿਖੇ ਮੋੜ ਕੋਲ ਜਾ ਰਿਹਾ ਸੀ। ਉਕਤ ਵਿਅਕਤੀ ਨੇ ਨਾਭਾ ਸਾਈਡ ਤੋਂ ਆ ਕੇ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੀ ਗੱਡੀ ਨੂੰ ਓਵਰਟੇਕ ਕੀਤਾ ਅਤੇ ਉਨ੍ਹਾਂ ਦੀ ਗੱਡੀ ਦੇ ਅੱਗੇ ਲਿਆ ਕੇ ਗੱਡੀ ਖੜ੍ਹੀ ਕਰ ਦਿੱਤੀ ਤੇ ਧੱਕੇ ਨਾਲ ਉਨ੍ਹਾਂ ਦੀ ਗੱਡੀ ਦੀ ਤਾਕੀ ਖੋਲ੍ਹਣ ਲੱਗ ਪਿਆ।

ਇੰਨਾ ਹੀ ਨਹੀਂ, ਉਸ ਨੇ ਹਰਜੀਤ ਸਿੰਘ ਨਾਲ ਹੱਥੋਪਾਈ ਵੀ ਕੀਤੀ। ਫਿਰ ਆਪਣੀ ਗੱਡੀ ’ਚ ਬੈਠ ਕੇ ਉਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਵੀ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News