ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ ਦੇ ਫਾਈਨਲ ਵਿਚ ਦਸਤਕ ਦੇਣ ਲਈ ਦਿੱਤੀ ਵਧਾਈ
Wednesday, Oct 04, 2023 - 10:57 PM (IST)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਹੈਲਥ ਸੈਕਟਰ ਦੀ ਸਭ ਤੋਂ ਵੱਡੀ ਹੜਤਾਲ, ਸਿਹਤ ਸੇਵਾਵਾਂ ਠੱਪ
ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਅਤੇ ਇਤਿਹਾਸਕ ਪਲ ਹਨ ਕਿਉਂ ਜੋ ਸਾਡੀ ਹਾਕੀ ਟੀਮ ਨੇ ਸੈਮੀ-ਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ। ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਵੱਕਾਰੀ ਸਨਮਾਨ ਨਾਲ ਹਰੇਕ ਦੇਸ਼ ਵਾਸੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੇ ਭਰੋਸੇ ਨਾਲ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਆਪਣੀ ਪੁਰਾਤਨ ਸ਼ਾਨ ਹਾਸਲ ਕਰ ਲਵੇਗੀ।
ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਰੱਖਣ ਵਾਲਾ ਗਾਇਕ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤੀ ਹਾਕੀ ਟੀਮ ਦੀ ਇਹ ਸ਼ਾਨਦਾਰ ਜਿੱਤ ਸਾਡੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ ਜੋ ਖੇਡਾਂ ਦੇ ਖੇਤਰ ਵਿਚ ਤਨੋ-ਮਨੋ ਸਖ਼ਤ ਮਿਹਨਤ ਕਰ ਰਹੇ ਹਨ। ਟੀਮ ਦੇ ਸ਼ਾਨਦਾਰ ਭਵਿੱਖ ਤੇ ਸਫਲਤਾ ਲਈ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਹਾਕੀ ਟੀਮ ਫਾਈਨਾਲ ਵਿਚ ਬਾਜ਼ੀ ਮਾਰ ਕੇ ਦੇਸ਼ ਦਾ ਮਾਣ ਹੋਰ ਵਧਾਏਗੀ।