ਮੁੱਖ ਮੰਤਰੀ ਵਲੋਂ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

09/12/2021 10:39:07 PM

ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰਾਗੜ੍ਹੀ ਜੰਗ ਦੀ 124ਵੀਂ ਵਰ੍ਹੇਗੰਢ ਮੌਕੇ ਇਸ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਏ ਰਾਜ ਪੱਧਰੀ ਸ਼ਹੀਦੀ ਦਿਵਸ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਮਾਣਾ ਚੋਟੀ (ਹੁਣ ਪਾਕਿਸਤਾਨ ਦਾ ਨਾਰਥ ਵੈਸਟ ਫਰੰਟੀਅਰ ਸੂਬਾ ਹੈ) ਨੇੜੇ ਤਾਇਨਾਤ 36 ਸਿੱਖ ਦੇ 22 ਮਹਾਨ ਸੈਨਿਕਾਂ ਨੂੰ ਯਾਦ ਕੀਤਾ, ਜਿਨ੍ਹਾਂ 12 ਸਤੰਬਰ, 1897 ਨੂੰ 10,000 ਅਫ਼ਗਾਨਾਂ ਵਲੋਂ ਕੀਤੇ ਹਮਲੇ ਤੋਂ ਬਾਅਦ ਹੋਏ ਘਮਸਾਨ ਯੁੱਧ ਵਿਚ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।

ਇਹ ਵੀ ਪੜ੍ਹੋ- ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ਼ ਕੇ ਕਾਲਾ ਦਿਵਸ ਮਨਾਵੇ ਬਾਦਲ ਪਰਿਵਾਰ : ਸੰਧਵਾਂ

ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿੱਖ ਸੈਨਿਕਾਂ ਦੀ ਸ਼ਹਾਦਤ ਨੂੰ ਵਿਸ਼ਵ ਭਰ ਵਿਚ ਮਾਨਤਾ ਮਿਲੀ ਹੈ, ਇੱਥੋਂ ਤੱਕ ਕਿ ਮਹਾਰਾਣੀ ਵਿਕਟੋਰੀਆ ਨੇ ਵੀ ਇਸ ਨੂੰ ਮਾਨਤਾ ਦਿੱਤੀ ਹੈ ਅਤੇ ਹਰੇਕ ਸ਼ਹੀਦ ਨੂੰ ਉਸ ਸਮੇਂ ਦੇ ਸਰਵਉਚ ਬਹਾਦਰੀ ਪੁਰਸਕਾਰ ਇੰਡੀਅਨ ਆਰਡਰ ਆਫ਼ ਮੈਰਿਟ (ਆਈ.ਓ.ਐੱਮ.) ਨਾਲ ਨਿਵਾਜਿਆ ਗਿਆ, ਜੋ ਕਿ ਭਾਰਤ ਦੇ ਪਰਮਵੀਰ ਚੱਕਰ ਦੇ ਸਮਾਨ ਹੈ। ਉਨ੍ਹਾਂ ਸਾਰਾਗੜ੍ਹੀ ਬਾਰੇ ਇਕ ਕਿਤਾਬਚਾ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

PunjabKesari

ਧੰਨਵਾਦੀ ਮਤਾ ਪੇਸ਼ ਕਰਦਿਆਂ ਫਿਰੋਜ਼ਪੁਰ (ਸ਼ਹਿਰੀ) ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਮੰਗ ਕੀਤੀ ਕਿ ਜੰਗਲਾਤ ਦੀ 2.5 ਏਕੜ ਜ਼ਮੀਨ ’ਤੇ ਲੰਗਰ ਹਾਲ ਬਣਾਇਆ ਜਾਵੇ, ਜਿਸ ਲਈ ਮੁੱਖ ਮੰਤਰੀ ਨੇ ਮੌਕੇ ’ਤੇ ਡਿਪਟੀ ਕਮਿਸ਼ਨਰ ਨੂੰ ਵਿਸਥਾਰਤ ਪ੍ਰਸਤਾਵ ਭੇਜਣ ਲਈ ਕਿਹਾ। ਵਿਧਾਇਕ ਨੇ ਪ੍ਰਧਾਨ ਮੰਤਰੀ ਨੂੰ ਸਾਰਾਗੜ੍ਹੀ ਗੁਰਦੁਆਰੇ ਦੀ ਢੁੱਕਵੀਂ ਸਾਂਭ-ਸੰਭਾਲ ਲਈ 11 ਕਰੋੜ ਦੀ ਸਹਾਇਤਾ ਦੇਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ SC ਨੌਜਵਾਨਾਂ ਦਾ 41.48 ਕਰੋੜ ਰੁਪਏ ਦਾ ਕਰਜ਼ਾ ਮੁਆਫ : ਧਰਮਸੋਤ

ਇਸ ਮੌਕੇ ਸਾਰਾਗੜ੍ਹੀ ਯਾਦਗਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਤੇ ਡਿਪਟੀ ਜਨਰਲ ਅਫ਼ਸਰ ਕਮਾਂਡਿੰਗ-ਕਮ-ਸਟੇਸ਼ਨ ਕਮਾਂਡਰ ਬ੍ਰਿਗੇਡੀਅਰ ਵੀ. ਮੋਹੰਤੀ ਨੇ ਕਿਹਾ ਕਿ ਯੂਨੈਸਕੋ ਨੇ ਸਾਰਾਗੜ੍ਹੀ ਜੰਗ ਨੂੰ ਦੁਨੀਆ ਦੀਆਂ ਅੱਠ ਮਹਾਨ ਲੜਾਈਆਂ ਵਿਚ ਸ਼ਾਮਲ ਕੀਤਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰਾਗੜ੍ਹੀ ਦੀ ਜੰਗੀ ਯਾਦਗਾਰ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਹੈ।
 


Bharat Thapa

Content Editor

Related News