ਜਨਮ ਦਿਨ ਮੌਕੇ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ, ਗੁਰਦੁਆਰੇ ’ਚ ਟੇਕਿਆ ਮੱਥਾ, ਕੁਰਸੀ ਛੱਡ ਸੰਗਤ ’ਚ ਬੈਠੇ

Tuesday, Oct 17, 2023 - 06:35 PM (IST)

ਜਨਮ ਦਿਨ ਮੌਕੇ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ, ਗੁਰਦੁਆਰੇ ’ਚ ਟੇਕਿਆ ਮੱਥਾ, ਕੁਰਸੀ ਛੱਡ ਸੰਗਤ ’ਚ ਬੈਠੇ

ਸੰਗਰੂਰ (ਰਮਨਦੀਪ ਸੋਢੀ) : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਨਮ ਦਿਨ ਮੌਕੇ ਪਰਿਾਵਰ ਸਮੇਤ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ਿਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਆਪਣੀ ਕੁਰਸੀ ਛੱਡ ਕੇ ਸੰਗਤ ’ਚ ਬੈਠੇ ਅਤੇ ਸੰਗਤ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੰਗਤ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕੋਈ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਤੁਹਾਡਾ ਪੁੱਤ ਅਤੇ ਛੋਟਾ ਭਰਾ ਬਣ ਕੇ ਆਇਆ ਹਾਂ। ਸਿਆਣੇ ਕਹਿੰਦੇ ਹਨ ਕਿ ਬੰਦਾ ਜਿੰਨੇ ਮਰਜ਼ੀ ਵੱਡੇ ਅਹੁਦੇ ’ਤੇ ਪਹੁੰਚ ਜਾਵੇ ਉਸ ਨੂੰ ਆਪਣੀਆਂ ਜੜ੍ਹਾਂ ਨਹੀਂ ਭੁੱਲਣੀਆਂ ਚਾਹੀਦੀਆਂ। ਜਿਹੜੇ ਦਰੱਖਤ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ ਉਨ੍ਹਾਂ ਨੂੰ ਤੂਫਾਨ ਵੀ ਹਿਲਾ ਨਹੀਂ ਸਕਦੇ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ, ਇਸ ਵੈੱਬ ਸਾਈਟ ’ਤੇ ਰਜਿਸਟਰ ਕਰੋ ਤੇ ਜਿੱਤੋ ਲੱਖਾਂ ਰੁਪਏ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਘੱਟ ਲੋਕ ਹੁੰਦੇ ਹਨ ਜਿਨ੍ਹਾਂ ਦੀ ਜਨਮ ਭੂਮੀ ਅਤੇ ਕਰਮ ਭੂਮੀ ਇਕ ਹੋਵੇ, ਨਹੀਂ ਤਾਂ ਲੋਕ ਜਨਮ ਕਿਤੇ ਹੋਰ ਲੈਂਦੇ ਅਤੇ ਕਾਰੋਬਾਰ ਕਿਤੇ ਹੋਰ ਹੁੰਦਾ ਹੈ ਪਰ ਮੇਰੀ ਜਨਮ ਭੂਮੀ ਵੀ ਇਹੀ (ਪੰਜਾਬ) ਤੇ ਕਰਮ ਭੂਮੀ ਵੀ ਇਹੀ ਹੈ। ਪ੍ਰਮਾਤਮਾ ਵਲੋਂ ਬਖਸ਼ੀ ਜ਼ਿੰਮੇਵਾਰੀ ਨਿਭਾਅ ਰਿਹਾ ਹਾਂ। ਜਿਹੜੇ ਲੋਕ ਜੜ੍ਹਾਂ ਛੱਡ ਦਿੰਦੇ ਹਨ ਉਹ ਤਬਾਹ ਹੋ ਜਾਂਦੇ ਹਨ। ਪ੍ਰਮਾਤਮਾ ਵੀ ਉਨ੍ਹਾਂ ਦਾ ਸਾਥ ਦਿੰਦਾ ਹੈ ਜਿਹੜੇ ਉਸ ਦੀਆਂ ਦਾਤਾਂ ਨੂੰ ਸ਼ੁਕਰਾਨੇ ਵਜੋਂ ਲੈਂਦੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਨਜ਼ਰ ਆਏ। 

ਇਹ ਵੀ ਪੜ੍ਹੋ : ਆਨੰਦ ਕਾਰਜ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News