ਲੇਹ ’ਚ ਸ਼ਹੀਦ ਹੋਏ ਤਰਨਦੀਪ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ, ਪਰਿਵਾਰ ਨੂੰ ਦਿੱਤਾ ਇਕ ਕਰੋੜ ਦਾ ਚੈੱਕ
Sunday, Aug 27, 2023 - 06:29 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਲੱਦਾਖ ਦੇ ਲੇਹ ਜ਼ਿਲ੍ਹੇ ਵਿਚ ਫ਼ੌਜ ਦੀ ਗੱਡੀ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਸ਼ਹੀਦ ਹੋਏ 9 ਜਵਾਨਾਂ ਵਿਚੋਂ ਇਕ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਨੌਜਵਾਨ ਤਰਨਦੀਪ ਸਿੰਘ ਵੀ ਸ਼ਾਮਲ ਸੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਸਾਲਾ ਸ਼ਹੀਦ ਫ਼ੌਜੀ ਤਰਨਦੀਪ ਸਿੰਘ ਦੇ ਜੱਦੀ ਪਿੰਡ ਪਹੁੰਚੇ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਆਉਣ ਵਾਲੇ ਦਿਨਾਂ ’ਚ ਅਜਿਹਾ ਰਹੇਗਾ ਮੌਸਮ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਤਰਨਦੀਪ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਅਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਣ ਦੇ ਨਾਲ-ਨਾਲ ਪਿੰਡ ਕਮਾਲੀ ਦੇ ਸਟੇਡੀਅਮ ਦਾ ਨਾਮ ਸ਼ਹੀਦ ਤਰਨਦੀਪ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਰਾਜਪਾਲ ਵਲੋਂ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਤੋਂ ਬਾਅਦ ਮੁੱਖ ਮੰਤਰੀ ਦਾ ਠੋਕਵਾਂ ਜਵਾਬ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8