ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ 5 ਤੇ ਮਾਰਕਿਟ ਕਮੇਟੀਆਂ ਦੇ 66 ਨਵੇਂ ਚੇਅਰਮੈਨਾਂ ਦੀ ਸੂਚੀ ਜਾਰੀ

Thursday, Jun 01, 2023 - 10:36 AM (IST)

ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ 5 ਤੇ ਮਾਰਕਿਟ ਕਮੇਟੀਆਂ ਦੇ 66 ਨਵੇਂ ਚੇਅਰਮੈਨਾਂ ਦੀ ਸੂਚੀ ਜਾਰੀ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ 5 ਸ਼ਹਿਰਾਂ ਦੇ ਇੰਪਰੂਵਮੈਂਟ ਟਰੱਸਟਾਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੀ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ

ਇੰਪਰੂਵਮੈਂਟ ਟਰੱਸਟ ਮਲੇਰਕੋਟਲਾ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਕੇਵਲ ਜੱਗੋਵਾਲ, ਇੰਪਰੂਵਮੈਂਟ ਟਰੱਸਟ ਮਾਝੀਵਾੜਾ ਦੇ ਚੇਅਰਮੈਨ ਬਜਿੰਦਰ ਚੌਂਡਾ,  ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਸੁਭਾਸ਼ ਸ਼ਰਮਾ(ਜਲੰਧਰ), ਇੰਪਰੂਵਮੈਂਟ ਟਰੱਸਟ ਨੰਗਲ ਦੇ ਚੇਅਰਮੈਨ ਰਾਮ ਕੁਮਾਰ ਮੌਕਰੀ, ਇੰਪਰੂਵਮੈਂਟ ਟਰੱਸਟ ਸੁਲਤਾਨਪੁਰ ਲੋਧੀ ਦੇ  ਚੇਅਰਮੈਨ ਪਰਦੀਪ ਥਿੰਦ ਨੂੰ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਨਵੀਂ ਟੀਮ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਰੰਗਲਾ ਪੰਜਾਬ ਟੀਮ 'ਚ ਸ਼ਾਮਲ ਹੋਣ 'ਤੇ ਜੀ ਆਇਆਂ ਕਿਹਾ।

 

PunjabKesari

PunjabKesari

PunjabKesari


author

Harinder Kaur

Content Editor

Related News