'ਆਪ' ਉਮੀਦਵਾਰ ਦੇ ਹੱਕ 'ਚ ਅੱਜ ਹਲਕਾ ਦਿੜ੍ਹਬਾ ਅਤੇ ਸੁਨਾਮ ਵਿਖੇ CM ਮਾਨ ਕਰਨਗੇ ਰੋਡ ਸ਼ੋਅ

Friday, Jun 17, 2022 - 10:38 AM (IST)

'ਆਪ' ਉਮੀਦਵਾਰ ਦੇ ਹੱਕ 'ਚ ਅੱਜ ਹਲਕਾ ਦਿੜ੍ਹਬਾ ਅਤੇ ਸੁਨਾਮ ਵਿਖੇ CM ਮਾਨ ਕਰਨਗੇ ਰੋਡ ਸ਼ੋਅ

ਸੰਗਰੂਰ : ਸੰਗਰੂਰ ਲੋਕ ਸਭਾ ਸੀਟ 'ਤੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ 'ਚ ਹਲਕਾ ਦਿੜ੍ਹਬਾ ਅਤੇ ਸੁਨਾਮ ਵਿਖੇ ਅੱਜ ਰੋਡ ਸ਼ੋਅ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ- ਗੈਂਗਸਟਰਾਂ ਨੂੰ ਲੈ ਕੇ ਬੋਲੇ CM ਮਾਨ , ਕਿਹਾ-ਪੁਰਾਣੀਆਂ ਪਾਰਟੀਆਂ ਨੇ ਨੌਜਵਾਨਾਂ ਨੂੰ ਜੁਰਮ ’ਚ ਧੱਕਿਆ

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਾਨ ਇਸ ਰੋਡ ਸ਼ੋਅ ਦੀ ਸ਼ੁਰੂਆਤ ਹਲਕਾ ਦਿੜ੍ਹਬਾ ਤੋਂ ਕਰਨਗੇ। ਇਸ ਤੋਂ ਬਾਅਦ ਹਲਕਾ ਖਨੌਰੀ ਵਿਖੇ, ਲਹਿਰਾ ਅਤੇ ਹਲਕਾ ਛਾਜਲੀ ਵਿਖੇ ਸਵੇਰੇ 11.30 ਵਜੇ ਰੋਡ ਸ਼ੋਅ ਕੱਢਣਗੇ। ਇਸ ਤੋਂ ਇਲਾਵਾ ਹਲਕਾ ਜਖੇਪਲ 'ਚ ਮੁੱਖ ਮੰਤਰੀ ਮਾਨ ਦੁਪਹਿਰ 12 ਵਜੇ ਲੋਕਾਂ ਨੂੰ ਸੰਬੋਧਨ ਕਰਦੇ ਰੋਡ ਸ਼ੋਅ ਕਰਨਗੇ। ਹਲਕਾ ਚੀਮਾ ਵਿਖੇ ਦੁਪਹਿਰ 12.30, ਲੌਗੋਵਾਲ ਵਿਖੇ ਦੁਪਹਿਰ 1.15 ਵਜੇ ਅਤੇ ਆਖੀਰ ਸੁਨਾਮ ਵਿਖੇ ਦੁਪਹਿਰ 2.00 ਵਜੇ ਰੋਡ ਸ਼ੋਅ ਕਰਨਗੇ।

ਇਹ ਵੀ ਪੜ੍ਹੋ- ਭਦੌੜ ਹਲਕੇ 'ਚ CM ਮਾਨ ਵੱਲੋਂ ਰੋਡ ਸ਼ੋਅ, ਪੰਜਾਬ ਦੀ ਮੁੜ ਉਸਾਰੀ ਲਈ ਵੋਟਰਾਂ ਤੋਂ ਮੰਗਿਆ ਸਹਿਯੋਗ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਬਰਨਾਲਾ ਦੇ ਹਲਕਾ ਭਦੌੜ ਵਿਖੇ ਰੋਡ ਸ਼ੋਅ ਕਰਕੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਦੀ ਮੁੜ ਉਸਾਰੀ ਲਈ ਸਹਿਯੋਗ ਮੰਗ ਕੇ ਵੱਧ ਤੋਂ ਵੱਧ ਵੋਟ ਪਾਉਂਣ ਦੀ ਅਪੀਲ ਕੀਤੀ ਸੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰਕੇ ਦਿਓ ਜਵਾਬ।


author

Harnek Seechewal

Content Editor

Related News