CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

Sunday, Jun 28, 2026 - 03:40 PM (IST)

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

ਲੁਧਿਆਣਾ (ਵੈੱਬ ਡੈਸਕ, ਗੁਪਤਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕਹਿਣਾ ਹੈ ਕਿ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨਾਲ ਆਮ ਲੋਕ ਅਤੇ ਪੰਜਾਬ ਦੀਆਂ ਮਾਵਾਂ ਭੈਣਾਂ ਬਹੁਤ ਪਰੇਸ਼ਾਨ ਹਨ ਪਰ ਮੁੱਖ ਮੰਤਰੀ ਇਨ੍ਹਾਂ ਸਭ ਦੀ ਚਿੰਤਾ ਛੱਡ ਕੇ ਚੁਟਕਲੇ ਸੁਣਾਉਣ 'ਚ ਲੱਗੇ ਹੋਏ ਹਨ। ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੇ ਸਤਲੁਜ ਕਲੱਬ 'ਚ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣ ਆਏ ਸਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣੇ ਪੈਣਗੇ। ਮੁੱਖ ਮੰਤਰੀ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਵੀ ਲੁਧਿਆਣਾ ਵਾਸੀਆਂ ਨਾਲ ਸੁਣਿਆ ਅਤੇ ਇਸ ਪ੍ਰੋਗਰਾਮ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰ ਮਹੀਨੇ 'ਮਨ ਕੀ ਬਾਤ' ਪ੍ਰੋਗਰਾਮ ਦੇ ਮਾਧਿਅਮ ਰਾਹੀਂ ਸਮਾਜ 'ਚ ਨਿਰਸਵਾਰਥ ਭਾਵ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਦੇਸ਼ ਦੇ ਸਾਹਮਣੇ ਲਿਆਉਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
ਜੂਨ ਮਹੀਨੇ 'ਚ ਸੈਣੀ ਦਾ ਲੁਧਿਆਣਾ 'ਚ ਤੀਜਾ ਦੌਰਾ
ਜੂਨ ਮਹੀਨੇ 'ਚ ਤੀਜੀ ਵਾਰ ਲੁਧਿਆਣਾ ਪੁੱਜੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚਰਚਾ 'ਚ ਹਨ। ਉਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਵੱਧਦਾ ਮੇਲ-ਜੋਲ ਭਾਜਪਾ ਨੂੰ ਮਜ਼ਬੂਤ ਕਰ ਰਹਿ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸੈਮਣੀ ਨੇ ਆਪਣੇ ਪਿਛਲੇ ਦੌਰਿਆਂ 'ਚ ਅਮਰਪੁਰਾ 'ਚ ਗੁਰਦੁਆਰਾ ਸਾਹਿਬ 'ਚ ਆਯੋਜਿਤ ਨਗਰ ਕੀਰਤਨ 'ਚ ਹਿੱਸਾ ਲਿਆ ਸੀ ਅਤੇ ਲੁਧਿਆਣਾ ਦੇ ਗਿਆਨ ਸਥਲ ਮੰਦਰ 'ਚ 346ਵੇਂ ਮਾਸਿਕ ਵਿਧਵਾ ਰਾਸ਼ਨ ਵੰਡ ਸਮਾਰੋਹ 'ਚ ਵੀ ਹਿੱਸਾ ਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News