ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
Wednesday, Oct 04, 2023 - 06:52 PM (IST)

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਸਾਂਝਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਨੇ ਆਖਿਆ ਹੈ ਕਿ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿਚ ਅਹਿਮ ਜਾਣਕਾਰੀ। 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਦੇ ਨਾਲ ਮੁੱਖ ਮੰਤਰੀ ਨੇ ਆਖਿਆ ਹੈ ਕਿ ਬਾਕੀ ਵੇਰਵੇ ਜਲਦੀ ਹੀ ਸਾਰਿਆਂ ਨਾਲ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8