ਕੈਪਟਨ ਨੇ ਸੂਬੇ ਨੂੰ ਗੈਂਗਸਟਰਾਂ, ਮਾਫੀਆ ਤੇ ਘਪਲੇਬਾਜ਼ਾਂ ਦੇ ਹੱਥਾਂ ’ਚ ਵੇਚਿਆ : ਜੀਵਨ ਗੁਪਤਾ
Friday, Apr 02, 2021 - 12:34 AM (IST)
ਪਟਿਆਲਾ, (ਮਨਦੀਪ ਜੋਸਨ, ਰਾਜੇਸ਼ ਪੰਜੌਲਾ, ਜ. ਬ.)- ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੂੰ ਸੱਚ ਦਾ ਸ਼ੀਸ਼ਾ ਦਿਖਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਨੂੰ ਅਰਾਜਕਤਾ ਦੇ ਮਾਹੌਲ ’ਚ ਝੌਕ ਦਿੱਤਾ ਹੈ। ਹਰ ਪਾਸੇ ਗੈਂਗਸਟਰਾਂ ਅਤੇ ਮਾਫੀਆ ਦਾ ਬੋਲਬਾਲਾ ਹੈ। ਸੀ. ਐੱਮ. ਨੇ ਸੂਬੇ ਨੂੰ ਮਾਫੀਆ ਅਤੇ ਘੋਟਾਲੇਬਾਜ਼ਾਂ ਦੇ ਹੱਥਾਂ ’ਚ ਦੇ ਦਿੱਤਾ ਹੈ। ਜੀਵਨ ਗੁਪਤਾ ਅੱਜ ਇੱਥੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਿੰਦਰ ਕੋਹਲੀ ਦੇ ਘਰ ਵਿਖੇ ਇਕ ਪ੍ਰੋਗਰਾਮ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਆਏ ਸਾਹਮਣੇ, 60 ਦੀ ਮੌਤ
ਜੀਵਨ ਗੁਪਤਾ ਨੇ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਦੇ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੁਲਸ ਸਿਰਫ਼ ਦਿਖਾਵੇ ਦੀ ਹੀ ਰਹਿ ਗਈ ਹੈ, ਕੋਈ ਵੀ ਜਦੋਂ ਚਾਹੇ ਪੁਲਸ ਦੇ ਗਿਰੇਬਾਨ ਨੂੰ ਹੱਥ ਪਾ ਦਿੰਦਾ ਹੈ। ਜੇਕਰ ਮੁੱਖ ਮੰਤਰੀ ਆਪਣੇ ਵਿਧਾਇਕਾਂ ਦੀ ਸੁਰੱਖਿਆ ਨਹੀਂ ਕਰ ਸਕਦੇ, ਉਹ ਪ੍ਰਦੇਸ਼ ਦੀ ਜਨਤਾ ਦੀ ਸੁਰੱਖਿਆ ਕਿ ਖਾਕ ਕਰਨਗੇ? ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਨੇ 4 ਸਾਲ ’ਚ ਜਨਤਾ ਨਾਲ ਸਿਰਫ਼ ਧੋਖਾ ਕੀਤਾ ਹੈ। ਅਮਰਿੰਦਰ ਸਿੰਘ ਵੱਲੋਂ 85 ਵਾਅਦਿਆਂ ਨੂੰ ਪੂਰਾ ਕਰਨ ਦੇ ਦਾਅਵੇ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ 85 ਵਾਅਦੇ ਪੂਰੇ ਨਹੀਂ ਕੀਤੇ, ਬਲਕਿ ਪੰਜਾਬ ਦੀ ਜਨਤਾ ਨੂੰ 85 ਵਾਰ ਲੁੱਟਿਆ ਹੈ।
ਇਸ ਮੌਕੇ ਭਾਜਪਾ ਪੰਜਾਬ ਦੇ ਸਕੱਤਰ ਖੁਸ਼ਵਿੰਦਰ ਕੌਰ ਨੌਲਖਾ, ਮੀਡਿਆ ਇੰਚਾਰਜ ਮੇਜਰ ਆਰ. ਐੱਸ. ਗਿੱਲ, ਗੁਰਜੀਤ ਸਿੰਘ ਕੋਹਲੀ, ਕਾਰਜਕਾਰਨੀ ਮੈਂਬਰ ਐੱਸ. ਕੇ. ਦੇਵ, ਬਲਵੰਤ ਰਾਏ, ਅਜੇ ਥਾਪਰ, ਭੁਪੇਸ਼ ਅਗਰਵਾਲ, ਪਟਿਆਲਾ ਦੇ ਜ਼ਿਲਾ ਮੋਰਚਾ ਤੇ ਸੈੱਲ ਦੇ ਸਾਰੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ: 'ਮੋਦੀ ਸਰਕਾਰ ਨੇ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲੜਨ ਤੋਂ ਰੋਕਣ ਦੀ ਕੀਤੀ ਕੋਸ਼ਿਸ਼'
ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ
ਜੀਵਨ ਗੁਪਤਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਪਾਰਟੀ ਹੈ। ਪੰਜਾਬ ਦੇ ਕਿਸਾਨਾਂ ਨਾਲ ਗੱਲਬਾਤ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਜਪਾ ਦੇ ਪ੍ਰਦੇਸ਼ ਸਕੱਤਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਐੱਮ. ਐੱਸ. ਪੀ. ਤੈਅ ਕਰਨਾ, ਫਸਲ ਬੀਮਾ ਯੋਜਨਾ, ਕਿਸਾਨਾਂ ਦੇ ਖਾਤੇ ’ਚ ਸਲਾਨਾ 6 ਹਜ਼ਾਰ ਰੁਪਏ ਸਿੱਧੇ ਭੇਜਣਾ, ਕਿਸਾਨ ਕ੍ਰੈਡਿਟ ਕਾਰਡ, ਨੀਮ ਕੋਟਿਡ ਯੂਰੀਆ ਆਦਿ ਕਈ ਯੋਵਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵਿਰੋਧੀ ਪਾਰਟੀਆਂ ਦੇ ਬਹਿਕਾਵੇ ’ਚ ਨਾ ਆਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਲਈ ਹਮੇਸ਼ਾ ਤਿਆਰ ਹੈ।