ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਬਾਰੇ CM ਮਾਨ ਦਾ ਵੱਡਾ ਬਿਆਨ, ਜਾਣੋ ਮੀਡੀਆ ਨੂੰ ਕੀ ਕਿਹਾ

Thursday, Aug 17, 2023 - 02:01 PM (IST)

ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਬਾਰੇ CM ਮਾਨ ਦਾ ਵੱਡਾ ਬਿਆਨ, ਜਾਣੋ ਮੀਡੀਆ ਨੂੰ ਕੀ ਕਿਹਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ 'ਚ ਹੜ੍ਹਾਂ ਦੇ ਹਾਲਾਤ ਦਰਮਿਆਨ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਮੁੱਖ ਮੰਤਰੀ ਨੇ ਅਹਿਮ ਬਿਆਨ ਦਿੱਤਾ। ਜਦੋਂ ਉਨ੍ਹਾਂ ਨੂੰ ਮੀਡੀਆ ਪੱਤਰਕਾਰਾਂ ਨੇ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਚੱਲ ਰਹੀ ਹੈ ਅਤੇ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਪਰ ਕਈ ਤਾਂ ਇਹ ਸਭ ਲਿਸਟ ਬਣਾ ਕੇ ਬੈਠੇ ਹਨ ਕਿ ਕਿਹੜਾ ਮੰਤਰੀ ਜਾਵੇਗਾ ਅਤੇ ਕਿਸ ਦੀ ਐਂਟਰੀ ਹੋਵੇਗੀ।

ਇਹ ਵੀ ਪੜ੍ਹੋ : ਚਿੱਟੇ 'ਤੇ ਲਾਈ 20 ਸਾਲਾ ਕੁੜੀ, ਨਸ਼ੇ 'ਚ ਦਿਨ-ਰਾਤ ਕਰਵਾਉਂਦੇ ਰਹੇ ਗਲਤ ਕੰਮ, ਹੁਣ ਹੋਏ ਵੱਡੇ ਖ਼ੁਲਾਸੇ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਮੰਤਰੀਆਂ 'ਚ ਸਨਸਨੀ ਫੈਲਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਇਸ ਲਈ ਅਜਿਹੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਪੰਜਾਬ ਕੈਬਨਿਟ 'ਚ ਫੇਰਬਦਲ ਦਾ ਅਜੇ ਕੋਈ ਇਰਾਦਾ ਨਹੀਂ ਹੈ ਅਤੇ ਜਿਸ ਤਰ੍ਹਾਂ ਸਰਕਾਰ ਚੱਲ ਰਹੀ ਹੈ, ਉਸੇ ਤਰ੍ਹਾਂ ਚੱਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ CM ਮਾਨ ਨੇ ਦਿੱਤੀ ਜਾਣਕਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕੈਬਨਿਟ 'ਚ ਫੇਰਬਦਲ ਦੀਆਂ ਚਰਚਾਵਾਂ ਨੂੰ ਲੈ ਕੇ ਮੀਡੀਆ ਵੱਲੋਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਗਿਆ ਸੀ, ਜਿਸ ਦੇ ਜਵਾਬ 'ਚ ਉਨ੍ਹਾਂ ਨੇ ਕਿਸੇ ਤਰ੍ਹਾਂ ਦੇ ਫੇਰਬਦਲ ਤੋਂ ਇਨਕਾਰ ਕਰ ਦਿੱਤਾ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


 


author

Babita

Content Editor

Related News