ਕੋਰੋਨਾ ਦੀ ਮਾਰ ਸਹਿਣ ਵਾਲੇ ਦੁਕਾਨਦਾਰਾਂ ਨੂੰ ਬਿਜਲੀ ਦੇ 200 ਯੂਨਿਟ ਮੁਆਫ ਕਰ ਕੇ ਰਾਹਤ ਦੇਣ ਮੁੱਖ ਮੰਤਰੀ : ਰਾਣਾ ਕੇ. ਪੀ.

Saturday, Aug 21, 2021 - 01:35 PM (IST)

ਜਲੰਧਰ (ਧਵਨ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਦੁਕਾਨਦਾਰਾਂ ਦਾ ਦਰਦ ਰੱਖਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਦਲਿਤਾਂ, ਕਿਸਾਨਾਂ, ਭੂਮੀਹੀਣ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਨੂੰ ਕੁਝ ਨਾ ਕੁਝ ਰਾਹਤ ਦਿੱਤੀ ਹੈ ਪਰ ਅਜੇ ਵੀ ਛੋਟੇ ਦੁਕਾਨਦਾਰਾਂ ਨੂੰ ਕੁਝ ਨਹੀਂ ਮਿਲਿਆ ਹੈ। ਰਾਣਾ ਕੇ. ਪੀ. ਨੇ ਕਿਹਾ ਕਿ ਕੋਰੋਨਾ ਦੀ ਮਾਰ ਦੁਕਾਨਦਾਰਾਂ ਨੇ ਸਭ ਤੋਂ ਵੱਧ ਝੱਲੀ ਹੈ। ਕੋਰੋਨਾ ਕਾਲ ਵਿਚ ਪਿਛਲੇ ਡੇਢ ਸਾਲ ਦੌਰਾਨ ਹਰ ਦੁਕਾਨਦਾਰ ਨੂੰ ਆਰਥਿਕ ਪੱਖੋਂ ਭਾਰੀ ਨੁਕਸਾਨ ਝੱਲਣਾ ਪਿਆ ਹੈ। ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੋਲੋਂ ਮੰਗ ਕਰਦੇ ਹਨ ਕਿ ਦੁਕਾਨਦਾਰਾਂ ਲਈ 200 ਯੂਨਿਟ ਬਿਜਲੀ ਦੇ ਮੁਆਫ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਆਰਥਿਕ ਪੱਖੋਂ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਰਾਣਾ ਕੇ. ਪੀ. ਵੱਲੋਂ ਉਠਾਏ ਗਏ ਮਸਲੇ ਵੱਲ ਧਿਆਨ ਦੇਣ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੁਕਾਨਦਾਰਾਂ ਨੂੰ ਵੀ ਹਰ ਸੰਭਵ ਮਦਦ ਦੇਵੇਗੀ। ਉਨ੍ਹਾਂ ਭਵਿੱਖ ਵਿਚ ਹੋਰ ਲਾਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਤੋਂ ਪੰਜਾਬ ਬਚਿਆ ਰਹੇਗਾ।

ਇਹ ਵੀ ਪੜ੍ਹੋ :  ਸੁਮੇਧ ਸੈਣੀ ਦੀ ਗ੍ਰਿਫਤਾਰੀ ਦੇ ਤਾਰ ਬਰਗਾੜੀ ਕਾਂਡ ਨਾਲ ਜੁੜਨ ਦੇ ਆਸਾਰ

 

ਸਪੀਕਰ ਰਾਣਾ ਨੇ ਕਿਹਾ ਕਿ ਕੋਵਿਡ ਵਿਰੁੱਧ ਮੁੱਖ ਮੰਤਰੀ ਦੀ ਅਗਵਾਈ ਵਿਚ ਸਫਲਤਾਪੂਰਵਕ ਜੰਗ ਲੜੀ ਗਈ ਹੈ। ਮੁੱਖ ਮੰਤਰੀ ਕਾਰਨ ਹੀ ਸੂਬੇ ਵਿਚ ਗੈਂਗਸਟਰਾਂ ’ਤੇ ਲਗਾਮ ਲੱਗੀ ਹੈ। ਡਰੱਗਜ਼ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਦੀ ਰੀੜ੍ਹ ਦੀ ਹੱਡੀ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਵਿਜ਼ਨ ਰੱਖਣ ਵਾਲੇ ਨੇਤਾ ਹਨ, ਜੋ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਸੰਤ ਲੌਂਗੋਵਾਲ ਦੀ ਬਰਸੀ ’ਤੇ ਪੁੱਜੇ ਲੀਡਰਾਂ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸੁਖਬੀਰ ਬਾਦਲ ਨੇ ਦੌਰਾ ਕੀਤਾ ਰੱਦ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 


Anuradha

Content Editor

Related News