ਬੋਰਵੈੱਲ ’ਚ ਡਿੱਗੇ ਰਿਤਿਕ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ, ਮੁੱਖ ਮੰਤਰੀ ਨੇ ਵੀ ਲਿਆ ਨੋਟਿਸ

Sunday, May 22, 2022 - 04:56 PM (IST)

ਬੋਰਵੈੱਲ ’ਚ ਡਿੱਗੇ ਰਿਤਿਕ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ, ਮੁੱਖ ਮੰਤਰੀ ਨੇ ਵੀ ਲਿਆ ਨੋਟਿਸ

ਚੰਡੀਗੜ੍ਹ/ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦਾ ਗੜ੍ਹਦੀਵਾਲਾ ਇਲਾਕੇ ਵਿਚ ਛੇ ਸਾਲਾ ਬੱਚੇ ਦੇ ਬੋਰਵੈੱਲ ਵਿਚ ਡਿੱਗਣ ਘਟਨਾ ਨੇ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ ਹਨ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਜਿਸ ਵਿਚ ਰਿਤਿਕ ਨਾਂ ਦਾ ਛੇ ਸਾਲਾ ਬੱਚਾ ਡਿੱਗਾ ਹੈ, ਉਸ ਦੀ ਡੂੰਘਾਈ ਲਗਭਗ 85 ਤੋਂ 90 ਫੁੱਟ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਹੁਸ਼ਿਆਰਪੁਰ ਵਿਖੇ 6 ਸਾਲਾ ਇਕ ਛੋਟਾ ਬੱਚਾ ਰਿਤਿਕ ਬੋਰਵੈਲ ’ਚ ਡਿੱਗਿਆ ਹੈ। ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ ’ਤੇ ਹਾਜ਼ਰ ਹਨ ਅਤੇ ਬਚਾਅ ਕਾਰਜ ਜਾਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ’ਚ ਹਨ।

ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ’ਚ ਜਨਾਨੀ ਦਾ ਬੇਰਹਿਮੀ ਨਾਲ ਕਤਲ, ਪੁੱਤ ਨੂੰ ਵੀ ਬੁਰੀ ਤਰ੍ਹਾਂ ਵੱਢਿਆ

ਕਿਵੇਂ ਵਾਪਰੀ ਘਟਨਾ
ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ਤੋਂ ਅੱਜ ਸਵੇਰੇ ਉਸ ਵੇਲੇ ਮੰਦਭਾਗੀ ਘਟਨਾ ਸਾਹਮਣੇ ਆਈ, ਜਦੋਂ ਇਥੇ ਇਕ 6 ਸਾਲਾ ਬੱਚਾ ਬੋਰਵੈੱਲ ’ਚ ਜਾ ਡਿੱਗਿਆ। ਇਹ ਘਟਨਾ ਬੈਰਮਪੁਰ ਦੇ ਨੇੜੇ ਪੈਂਦੇ ਖਿਆਲਾ ਬੁਲੰਦਾ ਪਿੰਡ ਵਿਚ ਵਾਪਰੀ। ਬੱਚੇ ਦੀ ਪਛਾਣ ਰਿਤਿਕ ਰੌਸ਼ਨ ਦੇ ਰੂਪ ’ਚ ਹੋਈ ਹੈ, ਜੋਕਿ ਇਕ ਪ੍ਰਵਾਸੀ ਮਜ਼ਦੂਰ ਦਾ ਬੱਚਾ ਹੈ। ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਪੁਲਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਸਾਹਮਣੇ ਆਈਆਂ ਤਸਵੀਰਾਂ ’ਚ ਮੌਕੇ ’ਤੇ ਬੱਚੇ ਨੂੰ ਬੋਰਵੈੱਲ ’ਚ ਆਕਸੀਜ਼ਨ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਬੱਚੇ ਦੀ ਸਥਿਤੀ ’ਤੇ ਕੈਮਰੇ ਰਾਹੀਂ ਪਲ-ਪਲ ਦੀ ਨਜ਼ਰ ਰੱਖੀ ਜਾ ਰਹੀ ਹੈ। ਰਿਤਿਕ ਕਰੀਬ 90 ਫੁੱਟ ਡੂੰਘੇ ਬੋਰਵੈੱਲ ’ਚ ਕੁੱਤੇ ਤੋਂ ਬਚਦਾ ਹੋਇਆ ਜਾ ਡਿੱਗਿਆ ਸੀ। ਬੱਚਾ 90 ਫੁੱਟ ਬੋਰ ’ਚ ਫਸਿਆ ਹੋਇਆ ਹੈ। ਇਕ ਪਾਸੇ ਜਿੱਥੇ ਬੱਚਾ ਬੋਰਵੈੱਲ ’ਤੇ ਡਿੱਗ ਕੇ ਆਪਣੇ ਹੋਸ਼ ਗੁਆ ਬੈਠਾ ਹੈ ਅਤੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ, ਉਥੇ ਹੀ ਪਰਿਵਾਰ ਵਾਲਿਆਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਇਹ ਵੀ ਪੜ੍ਹੋ : ਚਿੱਟੇ ਨੇ ਇਕ ਹੋਰ ਘਰ ’ਚ ਪੁਆਏ ਵੈਣ, 19 ਸਾਲ ਨੌਜਵਾਨ ਦੀ ਓਵਰ ਡੋਜ਼ ਕਾਰਣ ਮੌਤ, ਬਾਂਹ ’ਤੇ ਲਿਖਿਆ ਬੇਬੇ-ਬਾਪੂ

ਬੱਚੇ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ
ਬੱਚੇ ਦੀ ਸਲਾਮਤੀ ਲਈ ਪਿੰਡ ਵਾਸੀਆਂ ਸਮੇਤ ਹੋਰ ਲੋਕਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਉਕਤ ਬੱਚਾ ਥੋੜ੍ਹਾ ਮੰਦਬੁੱਧੀ ਦਾ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਪਵਨ ਹੰਸ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਅਤੇ ਫ਼ੌਜ ਦੇ ਉੱਚ ਅਧਿਕਾਰੀ ਵੀ ਮੌਜੂਦ ਹਨ। ਫ਼ੌਜ ਦੇ ਉੱਚ ਅਧਿਕਾਰੀਆਂ ਵੱਲੋਂ ਮੋਰਚੇ ਨੂੰ ਸੰਭਾਲਿਆ ਗਿਆ ਹੈ ਅਤੇ ਬੱਚੇ ਨੂੰ ਬਚਾਉਣ ਦੀ ਜੱਦੋ-ਜਹਿਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੜਕ ’ਤੇ ਕਾਲ ਬਣ ਕੇ ਆਏ ਪਸ਼ੂ ਕਾਰਣ ਵਾਪਰਿਆ ਹਾਦਸਾ, ਵੀਡੀਓ ’ਚ ਦੇਖੋ ਦਿਲ ਕੰਬਾਉਣ ਵਾਲੀ ਘਟਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News