ਬਟਾਲਾ-ਕਾਦੀਆਂ ਬੱਸ ਹਾਦਸੇ ''ਤੇ ਮੁੱਖ ਮੰਤਰੀ ਦਾ ਟਵੀਟ, ਅਫ਼ਸਰਾਂ ਨੂੰ ਦਿੱਤੇ ਸਖ਼ਤ ਹੁਕਮ

Monday, Sep 30, 2024 - 04:26 PM (IST)

ਚੰਡੀਗੜ੍ਹ : ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਭਿਆਨਕ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਕਿ ਬਟਾਲਾ-ਕਾਦੀਆਂ ਰੋਡ 'ਤੇ ਇਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਅਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਫਸਰ ਮੌਕੇ 'ਤੇ ਹਨ। ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰਨ ਵਾਲੀ ਘਟਨਾ, ਸਾਰੇ ਪਿੰਡ ਵਿਚ ਪੈ ਗਿਆ ਰੌਲਾ

ਕਿਵੇਂ ਹੋਇਆ ਹਾਦਸਾ

ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਇਕ ਬਾਈਕ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋਈ ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 5 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ। ਹਾਦਸੇ ਵਿਚ ਬੱਸ ਵਿਚ ਕਿੰਨੇ ਲੋਕ ਸਵਾਰ ਸਨ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ : ਭਾਜਪਾ ਨੇ ਕਰ 'ਤੀ ਸੁਨੀਲ ਜਾਖੜ ਦੀ ਛੁੱਟੀ? ਵਿਜੇ ਰੁਪਾਣੀ ਨੇ ਮੀਟਿੰਗ 'ਚ ਕਰ 'ਤਾ ਸਾਫ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News