ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਨਗਰ ਕੀਰਤਨ ''ਚ ਸੀਐੱਮ ਵਿਸ਼ਨੂੰ ਦੇਵ ਸਾਏ ਨੇ ਕੀਤੀ ਸ਼ਮੂਲੀਅਤ

Sunday, Sep 21, 2025 - 09:10 AM (IST)

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਨਗਰ ਕੀਰਤਨ ''ਚ ਸੀਐੱਮ ਵਿਸ਼ਨੂੰ ਦੇਵ ਸਾਏ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਰਾਏਪੁਰ ਛੱਤੀਸਗੜ੍ਹ ਪਹੁੰਚਣ `ਤੇ ਸੂਬੇ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰ ਦੇਵ ਸਾਏ ਵੱਲੋਂ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਖਸ਼ੀਅਤਾਂ, ਸੀਨੀਅਰ ਲੀਡਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : PM ਮੋਦੀ ਕੱਲ੍ਹ ਕਰਨਗੇ ਅਰੁਣਾਚਲ ਪ੍ਰਦੇਸ਼ ਦਾ ਦੌਰਾ, 2 ਪਣ-ਬਿਜਲੀ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
 
ਇਸ ਮੌਕੇ ਮੁੱਖ ਮੰਤਰੀ ਸ੍ਰੀ ਵਿਸ਼ਨੂੰ ਦੇਵ ਸਾਏ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮੁੱਚਾ ਭਾਰਤ ਨਮਸਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਔਰੰਗਜ਼ੇਬ ਦੇ ਜ਼ੁਲਮਾਂ ਵਿਰੁੱਧ ਅਵਾਜ਼ ਉਠਾਈ ਅਤੇ ਸ਼ਹਾਦਤ ਪ੍ਰਾਪਤ ਕੀਤੀ। ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸਮੂਲੀਅਤ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਬਲਪੁਰ ਤੋਂ ਚੱਲ ਕੇ ਰਾਏਪੁਰ ਛੱਤਸਿਗੜ੍ਹ ਲਈ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੀ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਨਾਲ ਚੱਲ ਰਹੀਆਂ ਗੱਡੀਆਂ ਵਿੱਚ ਤੇਲ ਦੀ ਸੇਵਾ ਵੀ ਸਥਾਨਕ ਸੰਗਤਾਂ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ : AMUL ਦਾ ਵੱਡਾ ਤੋਹਫਾ : ਘਿਓ, ਮੱਖਣ ਤੇ ਆਈਸ ਕਰੀਮ ਹੋਏ ਸਸਤੇ, 700 ਤੋਂ ਵੱਧ ਪ੍ਰੋਡਕਟਸ ਦੀਆਂ ਘਟੀਆਂ ਕੀਮਤਾਂ

ਇਸ ਮੌਕੇ ਛੱਤੀਸਗੜ੍ਹ ਤੋਂ ਐੱਮ. ਪੀ. ਰੂਪ ਕੁਮਾਰੀ ਚੌਧਰੀ, ਸੁਨੀਲ ਸੋਨੀ ਵਿਧਾਇਕ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ ਗੁਰਮੀਤ ਸਿੰਘ ਸੈਣੀ , ਸ. ਅਮਰਜੀਤ ਸਿੰਘ ਛਾਬੜਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ, ਸ. ਜਗਜੀਤ ਸਿੰਘ ਖਨੂਜਾ ਬੇਬੀ ਲੋਨ ਵਾਲੇ, ਸ. ਕੁਲਦੀਪ ਸਿੰਘ ਜੁਨੇਜਾ ਸਾਬਕਾ ਮੰਤਰੀ, ਸ. ਜਗਜੀਤ ਸਿੰਘ ਅਰੋੜਾ,  ਜੀ ਐੱਸ ਭਾਵਰਾ,  ਸ. ਦਿਲੀਪ ਸਿੰਘ ਛਾਬੜਾ, ਸ. ਲਖਵਿੰਦਰ ਸਿੰਘ, ਸ ਅਜੀਤ ਸਿੰਘ ਇੰਚਾਰਜ ਵਿਦਿਆਲਾ, ਸ. ਅਮਰਜੀਤ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਤੇ ਸ. ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਸ. ਸੁਰਜੀਤ ਸਿੰਘ, ਗੁਰਦੁਆਰਾ ਕਮੇਟੀ ਸੰਬਲਪੁਰ ਦੇ ਪ੍ਰਧਾਨ ਸ. ਗੁਰਚਰਨ ਸਿੰਘ, ਸ. ਦਲਜੀਤ ਸਿੰਘ ਸਲੂਜਾ, ਸ. ਮੋਹਣ ਸਿੰਘ, ਸ. ਮੋਹਿੰਦਰ ਸਿੰਘ, ਸ. ਗੀਤਮ ਸਿੰਘ, ਸ. ਸੁਰਜੀਤ ਸਿੰਘ, ਸ. ਅਮਰਜੀਤ ਸਿੰਘ, ਸ. ਨਿਰਮਲ ਸਿੰਘ, ਸ. ਰਣਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News