CM ਮਾਨ ਦੀ ਜਲੰਧਰ ਫੇਰੀ ਦੌਰਾਨ ਮਿੰਨੀ ਬੱਸ ਅਪਰੇਟਰਾਂ ਨੇ ਕੀਤਾ ਰੋਸ ਪ੍ਰਦਰਸ਼ਨ
Wednesday, Jun 15, 2022 - 03:10 PM (IST)
ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ’ਤੇ ਆਏ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਮੁੱਖ ਮੰਤਰੀ ਦੀ ਇਸ ਫੇਰੀ ਦੌਰਾਨ ਪ੍ਰਾਈਵੇਟ ਮਿੰਨੀ ਬੱਸ ਅਪਰੇਟਰਾਂ ਵਲੋਂ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਪਰੇਟਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਆਪਣੀਆਂ ਹੱਕੀ ਮੰਗਾਂ 'ਤੇ ਵਿਚਾਰ ਕਰਨ ਦੀ ਮੰਗ ਕੀਤੀ ਸੀ ਪਰ ਨਿਯੁਕਤੀ ਨਹੀਂ ਕੀਤੀ ਗਈ। ਇਸੇ ਮੰਗ ਨੂੰ ਲੈ ਕੇ ਪ੍ਰਾਈਵੇਟ ਮਿੰਨੀ ਬੱਸ ਅਪਰੇਟਰਾਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ।
ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ