ਵੱਡੀ ਖ਼ਬਰ : ''ਬੇਅਦਬੀ'' ਮਾਮਲੇ ਦੀ ਸੂਚਨਾ ਦੇਣ ਵਾਲਾ ਹੀ ਨਿਕਲਿਆ ''ਮੁਲਜ਼ਮ'', ਭੜਕੀ ਸਿੱਖ ਸੰਗਤ

Tuesday, Nov 03, 2020 - 08:47 AM (IST)

ਵੱਡੀ ਖ਼ਬਰ : ''ਬੇਅਦਬੀ'' ਮਾਮਲੇ ਦੀ ਸੂਚਨਾ ਦੇਣ ਵਾਲਾ ਹੀ ਨਿਕਲਿਆ ''ਮੁਲਜ਼ਮ'', ਭੜਕੀ ਸਿੱਖ ਸੰਗਤ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਟਿੱਬਾ ਰੋਡ 'ਤੇ ਬੀਤੀ ਦੇਰ ਰਾਤ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਜਦੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਝੋਨੇ ਦੇ ਖੇਤਾਂ 'ਚ ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਕੁੱਝ ਹੀ ਘੰਟਿਆਂ 'ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ।

ਇਹ ਵੀ ਪੜ੍ਹੋ : ਦਰਦਨਾਕ : ਕੁੱਤਿਆਂ ਦੇ ਝੁੰਡ ਨੇ ਵੱਢਦੇ ਹੋਏ ਨੋਚਿਆ ਮਾਸੂਮ ਬੱਚੇ ਦਾ ਮਾਸ, ਅੱਜ ਹੋਵੇਗੀ ਸਰਜਰੀ

ਪੁਲਸ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ  ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਗਈ ਹੈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਉਮਰ ਲਗਭਗ 17 ਸਾਲ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹਥਿਆਰਾਂ ਨਾਲ ਲੈਸ 'ਕਾਂਗਰਸੀ ਨੇਤਾ' ਸਾਥੀਆਂ ਸਣੇ ਗ੍ਰਿਫ਼ਤਾਰ

ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਭੜਕ ਗਈ। ਫਿਲਹਾਲ ਪੁਲਸ ਵੱਲੋਂ ਸਿੱਖ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਪੁਲਸ ਵੱਲੋਂ ਇਸ ਮਾਮਲੇ 'ਤੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ 'ਤੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਗਰਾਓਂ : ਚੜ੍ਹਦੀ ਸਵੇਰ ਸ਼ਰਾਬ ਦੇ ਠੇਕੇ 'ਚ ਵਾਪਰੀ ਵਾਰਦਾਤ, ਮੁਲਾਜ਼ਮ ਦਾ ਨਾ ਚੱਲਿਆ ਜ਼ੋਰ

ਪੁਲਸ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਮੰਗਲਵਾਰ 3 ਨਵੰਬਰ ਨੂੰ ਇੱਕ ਪ੍ਰੈਸ ਕਾਨਫਰੰਸ ਸੱਦੀ ਗਈ ਹੈ, ਜਿਸ 'ਚ ਇਸ ਪੂਰੇ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ।


 


author

Babita

Content Editor

Related News