ਪੰਜਾਬ ਦੇ ਦੋ ਸਮੱਗਲਰ ਜੰਮੂ ਕਸ਼ਮੀਰ 'ਚ ਗ੍ਰਿਫ਼ਤਾਰ, ਬਰਾਮਦ ਹੋਈ 300 ਕਰੋੜ ਦੀ ਕੋਕੀਨ

Sunday, Oct 01, 2023 - 07:16 PM (IST)

ਪੰਜਾਬ ਦੇ ਦੋ ਸਮੱਗਲਰ ਜੰਮੂ ਕਸ਼ਮੀਰ 'ਚ ਗ੍ਰਿਫ਼ਤਾਰ, ਬਰਾਮਦ ਹੋਈ 300 ਕਰੋੜ ਦੀ ਕੋਕੀਨ

ਬਨੀਹਾਲ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਬੰਧਿਤ ਇਕ ਅੱਤਵਾਦੀ (ਨਾਰਕੋ-ਟੈਰਰ) ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇਕ ਵਾਹਨ 'ਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 300 ਕਰੋੜ ਰੁਪਏ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। 

ਅਧਿਕਾਰੀਆਂ ਮੁਤਾਬਕ, ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਨਾਲ ਲਗਦੇ ਬਨੀਹਾਲ ਇਲਾਕੇ 'ਚੋਂ ਕੋਕੀਨ ਦੀ ਬਰਾਮਦਗੀ ਤੋਂ ਬਾਅਦ ਪੰਜਾਬ ਦੇ ਦੋ ਨਿਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੰਮੂ ਖੇਤਰ ਦੇ ਵਧੀਕ ਪੁਲਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਕਰੀਬ ਸਾਢੇ 10 ਵਜੇ ਸੀਨੀਅਰ ਪੁਲਸ ਅਧਿਕਾਰੀ ਮੋਹਿਤ ਸ਼ਰਮਾ ਦੀ ਅਗਵਾਈ 'ਚ ਰਾਮਬਨ ਪੁਲਸ ਨੇ ਕਸ਼ਮੀਰ ਤੋਂ ਜੰਮੂ ਆ ਰਹੇ ਵਾਹਨ ਨੂੰ ਬਨੀਹਾਲ ਰੇਲਵੇ ਚੌਂਕ ਨੇੜੇ ਰੋਕਿਆ, ਜਿਸ ਵਿਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ Whatsapp, ਲਿਸਟ 'ਚ ਤੁਹਾਡਾ ਫੋਨ ਤਾਂ ਨਹੀਂ ਸ਼ਾਮਲ!

ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਬੰਧ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਨ੍ਹਂ ਦੱਸਿਆ ਕਿ ਕੋਕੀਨ ਨੂੰ ਸਫਲਤਾਪੂਰਵਕ ਜ਼ਬਤ ਕੀਤੇ ਜਾਣ ਨਾਲ ਇਕ ਵੱਡੇ ਨਸ਼ੀਲੇ ਪਦਾਰਥ ਦੀ ਤਸਕਰੀ ਨਾਲ ਸੰਬੰਧਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਬਨਿਹਾਲ ਥਾਣਾ ਇੰਚਾਰਜ ਮੁਹੰਮਦ ਅਫਜ਼ਲ ਵਾਨੀ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਦੀ ਪਛਾਣ ਸਰਬਜੀਤ ਸਿੰਘ ਵਾਸੀ ਜਲੰਧਰ, ਪੰਜਾਬ ਅਤੇ ਫਗਵਾੜਾ ਦੇ ਹਨੀ ਬਸਰਾ ਵਜੋਂ ਹੋਈ ਹੈ। ਪੁਲਸ ਮੁਤਾਬਕ, ਤਿੰਨ ਕਿਲੋਗ੍ਰਾਮ ਕੋਕੀਨ ਗੱਡੀ ਦੀ ਛੱਤ ’ਤੇ ਛੁਪਾ ਕੇ ਰੱਖੀ ਗਈ ਸੀ, ਜਦੋਂ ਕਿ 27 ਕਿਲੋਗ੍ਰਾਮ ਨਸ਼ੀਲਾ ਪਦਾਰਥ ਉਨ੍ਹਾਂ ਦੇ ਸਾਮਾਨ ’ਚੋਂ ਬਰਾਮਦ ਹੋਇਆ। ਵਾਨੀ ਨੇ ਦੱਸਿਆ ਕਿ ਜਦੋਂ ਤਸਕਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ- ਨੌਜਵਾਨ ਨੇ ਪਾਈਆਂ ਦੁਹਾਈਆਂ ਪਰ ਭੀੜ ਨੇ ਕੁੱਟ-ਕੁੱਟ ਦਿੱਤੀ ਬੇਰਹਿਮ ਮੌਤ, ਜਾਣੋ ਲੂ ਕੰਡੇ ਖੜੇ ਕਰਨ ਵਾਲਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Rakesh

Content Editor

Related News