ਅੱਜ ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਵੱਡਾ ਪ੍ਰਦਰਸ਼ਨ ਕਰੇਗੀ ਕਾਕਰੋਚ ਜਨਤਾ ਪਾਰਟੀ
Saturday, Jun 13, 2026 - 12:13 PM (IST)
ਅੰਮ੍ਰਿਤਸਰ (ਰਮਨ, ਵਿਕਰਮਜੀਤ)- ਸੋਸ਼ਲ ਮੀਡੀਆ ’ਤੇ ਦੇਸ਼ ਭਰ ਦੇ ਨੌਜਵਾਨਾਂ ’ਚ ਇਕ ਵੱਡੀ ਡਿਜੀਟਲ ਲਹਿਰ ਪੈਦਾ ਕਰਨ ਵਾਲੀ ‘ਕਾਕਰੋਚ ਜਨਤਾ ਪਾਰਟੀ’ ਹੁਣ ਪੰਜਾਬ ਦੀ ਸਿਆਸੀ ਅਤੇ ਸਮਾਜਿਕ ਫ਼ਿਜ਼ਾ ’ਚ ਐਂਟਰੀ ਕਰਨ ਜਾ ਰਹੀ ਹੈ। ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਸੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ਹੈ ਕਿ ਉਹ 13 ਜੂਨ ਨੂੰ ਯਾਨੀ ਅੱਜ ਸ਼ਾਮ 4 ਵਜੇ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਗੋਲਡਨ ਗੇਟ’ ਵਿਖੇ ਪਹੁੰਚ ਕੇ ਇਕ ਵੱਡਾ ਅਤੇ ਸ਼ਾਂਤਮਈ ਪ੍ਰਦਰਸ਼ਨ ਕਰਨਗੇ। ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਗਏ ਸਫ਼ਲ ਅਤੇ ਵੱਡੇ ਪ੍ਰਦਰਸ਼ਨ ਤੋਂ ਬਾਅਦ ਅਭੀਜੀਤ ਦਾ ਇਹ ਪੰਜਾਬ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
ਅਭੀਜੀਤ ਦੀਪਕੇ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਆਪਣੀ ਪੋਸਟ ’ਚ ਲਿਖਿਆ, ‘ਜਿੰਨੇ ਵੀ ਵਿਦਿਆਰਥੀ ਅਤੇ ਨੌਜਵਾਨ ਹਨ, ਉਹ ਸ਼ਾਮ 4 ਵਜੇ ਅੰਮ੍ਰਿਤਸਰ ਦੇ ਗੇਟ ’ਤੇ ਪਹੁੰਚਣ, ਮੈਂ ਤੁਹਾਨੂੰ ਉਥੇ ਮਿਲਾਂਗਾ। ਅਸੀਂ ਸਾਰੇ ਇਕੱਠੇ ਮਿਲ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਾਂਗੇ। ਮੈਨੂੰ ਪੂਰੀ ਉਮੀਦ ਹੈ ਕਿ ਜੇਕਰ ਅਸੀਂ ਸਾਰੇ ਇਕੱਠੇ ਹੋ ਕੇ ਆਵਾਜ਼ ਚੁੱਕਾਂਗੇ, ਤਾਂ ‘ਨੀਟ’ ਅਤੇ ਸੀ. ਬੀ. ਐੱਸ. ਈ. ਦੇ ਵਿਦਿਆਰਥੀਆਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ ਦੀਆਂ 4 ਨਗਰ ਕੌਂਸਲਾਂ 'ਚ ਹੋ ਰਹੀ ਵੋਟਿੰਗ, ਜਾਣੋ 10 ਵਜੇ ਤੱਕ ਪੋਲਿੰਗ ਫੀਸਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
