ਪੰਜਾਬ ਆਉਂਦਿਆਂ ਹੀ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਦਾ ਪਹਿਲਾ ਬਿਆਨ, ਧਰਨੇ ਤੋਂ ਪਹਿਲਾਂ ਆਖੀ ਇਹ ਗੱਲ

Saturday, Jun 13, 2026 - 06:10 PM (IST)

ਪੰਜਾਬ ਆਉਂਦਿਆਂ ਹੀ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਦਾ ਪਹਿਲਾ ਬਿਆਨ, ਧਰਨੇ ਤੋਂ ਪਹਿਲਾਂ ਆਖੀ ਇਹ ਗੱਲ

ਅੰਮ੍ਰਿਤਸਰ (ਰਮਨ/ਅਕਸ਼ੇ): ਕਾਕਰੋਚ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਵਿਚ ਪਹਿਲਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਅੱਜ ਨੌਜਵਾਨਾਂ ਨੂੰ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ। ਇਸ ਮੌਕੇ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦਿਪਿਕੇ ਵੀ ਪੰਜਾਬ ਪਹੁੰਚ ਗਏ ਹਨ। ਅੰਮ੍ਰਿਤਸਰ ਦੀ ਧਰਤੀ 'ਤੇ ਪਹੁੰਚਦਿਆਂ ਹੀ ਅਭਿਜੀਤ ਨੇ ਕਿਹਾ ਹੈ ਕਿ ਅੰਮ੍ਰਿਤਸਰ ਦਾ ਧਰਨਾ ਪ੍ਰਦਰਸ਼ਨ ਦਿੱਲੀ ਅਤੇ ਪੁਣੇ ਦੇ ਪ੍ਰਦਰਸ਼ਨਾਂ ਤੋਂ ਵੀ ਵੱਡਾ ਹੋਣ ਵਾਲਾ ਹੈ। ਉਨ੍ਹਾਂ ਨੇ ਇਕ ਵਾਰ ਫ਼ਿਰ ਸਾਰਿਆਂ ਨੂੰ ਇਸ ਸ਼ਾਂਤਮਈ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।  

ਉੱਥੇ ਹੀ ਪਾਰਟੀ ਦੇ ਸੱਦੇ 'ਤੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਲੋਕਾਂ ਦਾ ਕਾਫ਼ੀ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਇਸ ਪਾਰਟੀ ਨੂੰ ਜਿੱਥੇ 'ਜੈੱਨ-ਜ਼ੀ' ਯਾਨੀ ਨੌਜਵਾਨਾਂ ਦੀ ਪਾਰਟੀ ਮੰਨਿਆ ਜਾ ਰਿਹਾ ਹੈ, ਪਰ ਉੱਥੇ ਹੀ ਅੰਮ੍ਰਿਤਸਰ ਵਿਚ ਹੋਏ ਇਕੱਠ ਵਿਚ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸ਼ਮੂਲੀਅਤ ਵੀ ਵੇਖਣ ਨੂੰ ਮਿਲ ਰਹੀ ਹੈ। ਇੱਥੇ ਦੱਸ ਦਈਏ ਕਿ ਨੀਟ ਪੇਪਰ ਲੀਕ ਹੋਣ ਮਗਰੋਂ ਕਾਕਰੋਚ ਜਨਤਾ ਪਾਰਟੀ ਵੱਲੋਂ ਲਗਾਤਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਤੇ ਇਸੇ ਮੰਗ ਨੂੰ ਲੈ ਕੇ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਦਾ ਇਹ ਰੋਸ ਪ੍ਰਦਰਸ਼ਨ ਵੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੀ ਕੀਤਾ ਜਾ ਰਿਹਾ ਹੈ। 


author

Anmol Tagra

Content Editor

Related News