ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

05/27/2019 10:51:40 AM

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਇਕ ਪੱਤਰ ਜਾਰੀ ਕਰਕੇ ਦੇਸ਼ 'ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਾਰੇ ਕੈਬਨਿਟ ਸਕੱਤਰ, ਸਮੂਹ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ 'ਚ ਭਾਰਤੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਹੁਣ ਜਦੋਂ ਇਨ੍ਹਾਂ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਦੇਸ਼ 'ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

Babita

This news is Content Editor Babita