ਇੰਤਜ਼ਾਰ ਦੀਆਂ ਘੜੀਆਂ ਖ਼ਤਮ, ਇਸ ਦਿਨ ਸਿੰਗਾਪੁਰ ਜਾਣਗੇ ਪ੍ਰਿੰਸੀਪਲ, ਪੰਜਾਬ ਸਰਕਾਰ ਨੇ ਕੀਤਾ ਐਲਾਨ

01/20/2023 3:43:56 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਰਕਾਰ ਵੱਲੋਂ ਆਪਣੇ ਖ਼ਰਚੇ 'ਤੇ 60 ਤੋਂ ਵੱਧ ਪ੍ਰਿੰਸੀਪਲਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾਵੇਗਾ ਤੇ ਇਹ ਦਾਅਵਾ ਹੁਣ ਜਲਦ ਹੀ ਪੂਰਾ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਪਹਿਲੇ ਸਮੂਹ ਨੂੰ ਸਿੰਗਾਪੁਰ ਭੇਜਿਆ ਜਾਵੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ 'ਤੇ ਦਿੱਤੀ ਗਈ ਹੈ। ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕੇ ਮੈਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਸਮੂਹ 4 ਫਰਵਰੀ ਨੂੰ ਵਿਦੇਸ਼ ਸਿਖਲਾਈ ਲਈ ਪ੍ਰਿੰਸੀਪਲ ਐਕਡਮੀ ,ਜੋ ਕਿ ਸਿੰਗਾਪੁਰ 'ਚ ਹੈ ,ਲਈ ਰਵਾਨਾ ਹੋਵੇਗਾ। ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵੱਚਨਬੱਧ ਹੈ।

ਇਹ ਵੀ ਪੜ੍ਹੋ- ਮੁਕਤਸਰ 'ਚ NIA ਦੀ ਰੇਡ, 6 ਘੰਟੇ ਚੱਲੀ ਛਾਪੇਮਾਰੀ, ਪਾਕਿਸਤਾਨ ਨਾਲ ਜੁੜੀਆਂ ਤਾਰਾਂ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਬਰਨਾਲਾ ਵਿਖੇ ਸੇਵਾ ਸਿੰਘ ਠੀਕਰੀ ਵਾਲਾ ਦੀ ਬਰਸੀ ਮੌਕੇ ਰੱਖੇ ਗਏ ਪ੍ਰੋਗਰਾਮ 'ਚ ਸ਼ਿਰਕਤ ਕਰਨ ਪੁੱਜੇ ਸਨ ਤੇ ਉਨ੍ਹਾਂ ਨੇ ਉੱਥੇ ਵੀ ਇਹ ਗੱਲ ਕਹੀ ਸੀ ਕਿ ਜਲਦ ਹੀ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤੇ ਅੱਜ ਮੰਤਰੀ ਹਰਜੋਤ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤਾ ਹੈ। 

ਇਹ ਵੀ ਪੜ੍ਹੋ- ਛਪੇ ਰਹਿ ਗਏ ਵਿਆਹ ਦੇ ਕਾਰਡ, ਕਰਜ਼ਾ ਚੁੱਕ ਕੈਨੇਡਾ ਭੇਜੀ ਮੰਗੇਤਰ ਦੇ ਸੁਨੇਹੇ ਨੇ ਮੁੰਡੇ ਨੂੰ ਕੀਤਾ ਕੱਖੋਂ ਹੌਲਾ

ਨੋਟ - ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 

Simran Bhutto

This news is Content Editor Simran Bhutto