ਠੰਡ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
Friday, Dec 08, 2017 - 01:44 PM (IST)
ਬਟਾਲਾ (ਸੈਂਡੀ) - ਬੀਤੀ ਰਾਤ ਪੈ ਰਹੀ ਕੜਾਕੇ ਦੀ ਠੰਡ ਕਾਰਨ ਹਰਦੋਝੰਡੇ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਦਿੰਦੇ ਹੋਏ ਹੌਲਦਾਰ ਅਮਰਜੀਤ ਅਤੇ ਕਾਂਸਟੇਬਲ ਦੀਪਕਜੋਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਬੀਤੀ ਰਾਤ ਹਰਦੋਝੰਡੇ ਅੱਡੇ 'ਤੇ ਬੱਸ ਸਟੈਂਡ ਅੰਦਰ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਹੈ, ਜਿਸ ਦੀ ਮੌਤ ਠੰਡ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ। ਇਸ ਲਈ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਸਨਾਖਤ ਵਾਸਤੇ 72 ਘੰਟਿਆਂ ਲਈ ਬਟਾਲਾ ਸਿਵਲ ਹਸਪਤਾਲ ਮੁਰਦਾਘਰ 'ਚ ਰੱਖਿਆ ਗਿਆ ਹੈ।
