ਠੰਡ ਅਤੇ ਬਰਫੀਲੀ ਹਵਾ ਨੇ ਲੋਕਾਂ ਨੂੰ ਕੀਤਾ ਘਰਾਂ ’ਚ ਬੰਦ, ਬੱਚੇ ਅਤੇ ਬਜ਼ੁਰਗ ਹੋਣ ਲੱਗੇ ਬੀਮਾਰ
Monday, Dec 30, 2024 - 02:40 PM (IST)
ਤਰਨਤਾਰਨ (ਰਮਨ)- ਪਿਛਲੇ ਕੁਝ ਦਿਨਾਂ ਤੋ ਵੱਧ ਰਹੀ ਹੱਢ ਚੀਰਵੀਂ ਠੰਢ ਨੇ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ, ਉਥੇ ਇਸ ਦਾ ਮਾੜਾ ਅਸਰ ਪਸ਼ੂਆਂ, ਬਜ਼ੁਰਗਾਂ ਅਤੇ ਬੱਚਿਆਂ ਉਪਰ ਬੁਰੀ ਤਰ੍ਹਾਂ ਪੈਂਦਾ ਵੇਖਿਆ ਜਾ ਸਕਦਾ ਹੈ। ਪਹਾੜੀ ਇਲਾਕਿਆਂ ’ਚ ਹੋਈ ਬਰਫਬਾਰੀ ਦੌਰਾਨ ਮੈਦਾਨੀ ਇਲਾਕਿਆਂ ਦੇ ਤਾਪਮਾਨ ’ਚ ਆਈ ਭਾਰੀ ਗਿਰਵਾਟ ਨਾਲ ਸਰਦੀ ਵੱਧ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਠੰਡ ਦੇ ਪ੍ਰਕੋਪ ਤੋਂ ਬਚਣ ਲਈ ਵੱਖ-ਵੱਖ ਢੰਗ ਅਪਨਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ੁਰੂ ਹੋਈ ਸੰਘਣੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਜਿੱਥੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਕੜਾਕੇ ਦੀ ਪੈ ਰਹੀ ਠੰਡ ਨਾਲ ਵਪਾਰ 'ਤੇ ਵੀ ਮਾੜਾ ਅਸਰ ਪੈਣ ਲੱਗ ਪਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਤਾਪਮਾਨ 'ਚ ਆਵੇਗੀ ਗਿਰਾਵਟ, ਵਿਜ਼ੀਬਿਲਟੀ ਰਹੇਗੀ ਜ਼ੀਰੋ
ਬੱਚਿਆਂ ਨੂੰ ਠੰਡ ਨੇ ਪਾਇਆ ਘੇਰਾ
ਸਰਕਾਰੀ ਹਸਪਤਾਲ ਦੇ ਸਾਹਮਣੇ ਮੌਜੂਦ ਰੰਧਾਵਾ ਕਲੀਨਿਕ ਦੇ ਮਾਲਕ ਅਤੇ ਬੱਚਿਆਂ ਦੇ ਮਾਹਿਰ ਡਾ. ਸੁਪਰਿਆ ਰੰਧਾਵਾ ਨੇ ਦੱਸਿਆ ਕਿ ਸਰਦੀ ਦੌਰਾਨ ਛੋਟੇ ਬੱਚਿਆਂ ’ਚ ਨਿਮੋਨੀਆ, ਖਾਂਸੀ, ਜੁਕਾਮ, ਪੇਟ ਇਨਫੈਕਸ਼ਨ ਦੇ ਨਾਲ-ਨਾਲ ਉਲਟੀ ਆਦਿ ਦੇ ਲੱਗਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਤੋਂ ਬਚਣ ਲਈ ਠੰਡ ਤੋਂ ਬਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਾਜ਼ਾਰੀ ਵਸਤੂਆਂ ਦੀ ਘੱਟ ਵਰਤੋਂ ਕਰਨੀ ਅਤੇ ਗਰਮ ਕੱਪੜਿਆਂ ਦੀ ਵਧੇਰੇ ਵਰਤੋਂ ਕਰਨ ਦੀ ਲੋੜ ਹੈ। ਸਿਹਤ ਨਾਲ ਸਬੰਧਤ ਮੁਸ਼ਕਿਲ ਦੇ ਹੱਲ ਲਈ ਬੱਚਿਆਂ ਦੇ ਮਾਹਿਰ ਡਾਕਟਰ ਪਾਸੋਂ ਜਾਂਚ ਕਰਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਬਜ਼ੁਰਗਾਂ ਦਾ ਘਰੋਂ ਨਿਕਲਣਾ ਹੋਇਆ ਬੰਦ
ਮੈਡੀਕੇਅਰ ਹਸਪਤਾਲ ਦੇ ਮਾਲਕ ਅਤੇ ਅਤੇ ਦਿਲ ਰੋਗਾਂ ਦੇ ਮਾਹਿਰ ਡਾ. ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਠੰਡ ’ਚ ਦਿਲ ਦੇ ਰੋਗੀਆਂ ਦੀਆਂ ਮੁਸ਼ਕਿਲਾਂ ’ਚ ਵਾਧਾ ਹੋਣਾ ਸ਼ੁਰੂ ਹੋ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸਾਹ ਦੀ ਤਕਲੀਫ, ਦਿਲ ਦੀ ਧੜਕਣ ਤੇਜ਼ ਹੋਣ, ਨੀਂਦ ਨਾ ਆਉਣਾ, ਬੇਚੈਨੀ ਰਹਿਣੀ, ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਜ਼ਿਆਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਠੰਡ ਵਿਚ ਦਿਲ ਦੀਆਂ ਬੀਮਾਰੀਆਂ ਦੇ ਰੋਗੀਆਂ ਨੂੰ ਘੱਟ ਤੋਂ ਘੱਟ ਬਾਹਰ ਨਿਕਲਣਾ ਚਾਹੀਦਾ ਹੈ ਕਿਉਂਕਿ ਜ਼ਿਆਦਾ ਸਰਦੀ ’ਚ ਹਾਰਟ ਅਟੈਕ ਆਉਣ ਦਾ ਖਤਰਾ ਵੱਧ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਆਪਣੀ ਸਿਹਤ ਦਾ ਲੋਕ ਰੱਖਣ ਖਾਸ ਖਿਆਲ
ਸਿਵਲ ਹਸਪਤਾਲ ਤਰਨਤਾਰਨ ਵਿਖੇ ਤਾਇਨਾਤ ਐੱਮ.ਡੀ ਡਾਕਟਰ ਨਵਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਠੰਡ ਦੌਰਾਨ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਅਤੇ ਘਰਾਂ ਤੋਂ ਬਾਹਰ ਨਿਕਲਣ ਸਬੰਧੀ ਗੁਰੇਜ ਕਰਨ। ਉਨ੍ਹਾਂ ਦੱਸਿਆ ਕਿ ਸਰਦੀ ਦੌਰਾਨ ਬੱਚਿਆਂ ਨੂੰ ਨਿਮੋਨੀਆ ਅਤੇ ਹੋਰ ਬੀਮਾਰੀਆਂ ਆਪਣਾ ਸ਼ਿਕਾਰ ਬਣਾ ਲੈਂਦੀਆਂ ਹਨ ਜਦਕਿ ਦਿਲ ਰੋਗ ਰੋਗੀਆਂ ਦੀਆਂ ਸਮੱਸਿਆਵਾਂ ਵੀ ਖਤਰਾ ਪੈਦਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕ ਸਿਵਲ ਹਸਪਤਾਲ ਵਿਚ ਆਪਣਾ ਇਲਾਜ ਕਰਵਾਉਂਦੇ ਹੋਏ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8