ਠੰਡੀਆਂ ਹਵਾਵਾਂ ਤੇ ਸੀਤ ਲਹਿਰ ਨੇ ਲੋਕਾਂ ਨੂੰ ਛੇੜੀ ਕੰਬਣੀ

Monday, Jan 08, 2024 - 04:16 PM (IST)

ਸ਼ੇਰਪੁਰ (ਅਨੀਸ਼) : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਤੇ ਸੀਤ ਲਹਿਰ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ। ਵੱਡੀ ਗਿਣਤੀ 'ਚ ਲੋਕਾਂ ਨੇ ਆਪਣੇ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ ਹਨ। ਠੰਢੀਆਂ ਹਵਾਵਾਂ ਕਾਰਨ ਪੰਜਾਬ ਵਿੱਚ ਦਿਨ ਵੇਲੇ ਦੇ ਤਾਪਮਾਨ 'ਚ 9 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਸੂਬੇ ਵਿੱਚ ਅਗਲੇ ਤਿੰਨ-ਚਾਰ ਦਿਨ ਧੁੰਦ ਤੇ ਠੰਡ ਵੱਧਣ ਦੀ ਜਾਣਕਾਰੀ ਸਾਂਝੀ ਕੀਤੀ।

ਸਵੇਰ ਤੋਂ ਹੀ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਲੋਕਾਂ ਦੇ ਰੋਜ਼ਾਨਾ ਕੰਮਕਾਰਾਂ ਦੀ ਰਫ਼ਤਾਰ ਹੌਲੀ ਕਰ ਦਿੱਤੀ। ਠੰਡੀਆਂ ਹਵਾਵਾਂ ਕਰ ਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਰ ਕੇ ਬੱਸਾਂ ਤੇ ਰੇਲ ਗੱਡੀਆਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਠੰਡ ਦੇ ਜ਼ੋਰ ਫੜ੍ਹਨ ਨਾਲ ਹੀ ਰੋਜ਼ਾਨਾ ਦਿਹਾੜੀ ਕਰਨ ਵਾਲੇ ਵਿਅਕਤੀਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ।

ਦੁਕਾਨਦਾਰਾਂ ਨੇ ਦੱਸਿਆ ਉਨ੍ਹਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ ਤੇ ਉਹ ਸਵੇਰੇ ਆਪਣੀਆਂ ਦੁਕਾਨਾਂ 'ਤੇ ਆਉਂਦੇ ਹਨ ਅਤੇ ਠੰਡ ਜ਼ਿਆਦਾ ਪੈਣ ਕਾਰਨ ਅੱਗ ਸੇਕ ਕੇ ਸ਼ਾਮ ਨੂੰ ਖ਼ਾਲੀ ਹੱਥ ਵਾਪਸ ਘਰਾਂ ਨੂੰ ਚਲੇ ਜਾਂਦੇ ਹਨ।ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਛੁੱਟੀਆਂ ਕਰਨ ਦੇ ਫ਼ੈਸਲੇ ਨਾਲ ਰਾਹਤ ਮਿਲੀ ਹੈ ਕਿਉਂਕਿ ਕੜਾਕੇ ਦੀ ਠੰਡ ਵਿਚ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
 


Babita

Content Editor

Related News