ਪੰਜਾਬੀਓ ਕੱਢ ਲਓ ਰਜਾਈਆਂ-ਕੰਬਲ, ਸ਼ੁਰੂ ਹੋਣ ਲੱਗੀ ਕੜਾਕੇ ਦੀ ਠੰਡ

Friday, Nov 07, 2025 - 11:13 AM (IST)

ਪੰਜਾਬੀਓ ਕੱਢ ਲਓ ਰਜਾਈਆਂ-ਕੰਬਲ, ਸ਼ੁਰੂ ਹੋਣ ਲੱਗੀ ਕੜਾਕੇ ਦੀ ਠੰਡ

ਚੰਡੀਗੜ੍ਹ– ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਪੰਜਾਬ 'ਚ ਇਸ ਵਾਰ ਕੜਾਕੇ ਦੀ ਠੰਡ ਪਵੇਗੀ। ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਹਵਾਵਾਂ ਹਨ। ਬਰਫ਼ਬਾਰੀ ਤੋਂ ਬਾਅਦ ਇਹ ਹਵਾਵਾਂ ਠੰਡੀਆਂ ਹੋ ਕੇ ਮੈਦਾਨੀ ਇਲਾਕਿਆਂ ਵੱਲ ਆਉਂਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ। ਜਿਸ ਕਾਰਨ ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਹੋਰ ਠੰਡ ਵੱਧ ਸਕਦੀ ਹੈ।

ਇਹ ਵੀ ਪੜ੍ਹੋ- ਅਧਿਆਪਕ ਦੇ ਘਰ 'ਤੇ 2 ਵਾਰ ਪੈਟਰੋਲ ਬੰਬ ਨਾਲ ਹਮਲਾ, ਮਾਮਲਾ ਕਰੇਗਾ ਹੈਰਾਨ

ਹਾਲਾਂਕਿ ਸਵੇਰੇ ਸ਼ਾਮ ਨੂੰ ਠੰਡੀਆਂ ਹਾਵਾਵਾਂ ਦਾ ਅਸਰ ਨਜ਼ਰ ਆਉਣਾ ਵੀ ਸ਼ੁਰੂ ਹੋ ਗਿਆ ਹੈ, ਜਿਸ ਦਾ ਭਾਵ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਆਪਣਾ ਜ਼ੋਰ ਦਿਖਾ ਦੇਵੇਗੀ। ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਮੌਸਮ ਹੋਰ ਵੀ ਠੰਡਾ ਕਰ ਦਿੱਤਾ ਹੈ। ਇਨ੍ਹਾਂ ਦਿਨਾਂ 'ਚ ਲੋਕਾਂ ਨੂੰ ਆਪਣੀ ਸਿਹਤ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ, ਕਿਉਂਕਿ ਇਹ ਠੰਡ ਹੱਡਾਂ ਵੀ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਖਾਂਸੀ, ਜ਼ੁਕਾਮ ਅਤੇ ਹੋਰ ਬੀਮਾਰੀਆਂ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ 'ਚ ਇਹ ਬਦਲਾਅ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੁੱਝ ਜ਼ਿਲ੍ਹਿਆਂ 'ਚ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ

ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ 'ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰ ਤੋਂ ਠੰਡੀਆਂ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਦਿਹਾਤੀ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News