ਠੰਡ ਤੋਂ ਬਚਾਅ ਲਈ ਬਾਲ਼ੀ ਅੰਗੀਠੀ ਬਣੀ ਕਾਲ, 4 ਸਾਲ ਦੇ ਪੁੱਤ ਸਣੇ ਮਾਂ ਦੀ ਮੌਤ
Monday, Jan 18, 2021 - 10:17 PM (IST)

ਅੰਮ੍ਰਿਤਸਰ (ਅਵਦੇਸ਼) - ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਧੀਨ ਆਉਂਦੇ ਬਾਜ਼ਾਰ ਤਿਵਾਰੀਆ ਇਲਾਕੇ ਵਿਚ ਠੰਡ ਤੋਂ ਬਚਣ ਲਈ ਕਮਰੇ ਵਿਚ ਅੰਗੀਠੀ ਬਾਲ ਕੇ ਸੁੱਤੇ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਪਿਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਸ ਨੂੰ ਇਲਾਜ ਲਈ ਗੁਰੂ ਨਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜਨਾਨੀ ਰਜੀਨਾ ਬੇਗਮ ਦੀ ਉਮਰ 22 ਸਾਲ ਜਦਕਿ ਉਸ ਦੇ ਪੁੱਤਰ ਰਿਜਵਾਨ ਦੀ ਉਮਰ 4 ਸਾਲ ਦੱਸੀ ਜਾ ਰਹੀ ਹੈ। ਜਦਕਿ ਮ੍ਰਿਤਕਾ ਦਾ ਪਤੀ ਅਬਜਲ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ
ਦੱਸਿਆ ਜਾ ਰਿਹਾ ਹੈ ਕਿ ਅਬਜਲ ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਇਥੇ ਕਮਰਾ ਕਿਰਾਏ 'ਤੇ ਲੈ ਕੇ ਰਹਿ ਰਿਹਾ ਸੀ। ਜ਼ਿਆਦਾ ਠੰਡ ਹੋਣ ਕਰਕੇ ਪਰਿਵਾਰ ਨੇ ਕਮਰੇ ਵਿਚ ਅੰਗੀਠੀ ਬਾਲੀ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਦੋਸਤ ਨਾਲ ਮਿਲ ਕੇ ਦੋਹਤੇ ਨੇ ਕਤਲ ਕੀਤੀ ਨਾਨੀ