ਪੰਜਾਬ ਵਿਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
Tuesday, Nov 11, 2025 - 09:07 AM (IST)
ਚੰਡੀਗੜ੍ਹ : ਪੰਜਾਬ ਵਿਚ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦੋ-ਤਿੰਨ ਦਿਨਾਂ ਵਿਚ ਪੰਜਾਬ ਅੰਦਰ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਭਰ ਵਿਚ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ ਵਿਚ ਕਮੀ ਆਵੇਗੀ। ਛੇ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਵਿਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤਾ ਗਿਆ ਇਹ 48 ਘੰਟਿਆਂ ਤੱਕ ਲਾਗੂ ਰਹੇਗਾ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਵਿਚ ਠੰਡ ਵਧੇਗੀ। ਇਸ ਦੌਰਾਨ, ਸੂਬੇ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.7 ਡਿਗਰੀ ਘੱਟ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟਿਆ ਹੈ ਅਤੇ ਆਮ ਦੇ ਨੇੜੇ ਹੈ। ਹਾਲਾਂਕਿ, ਸਾਰੇ ਸ਼ਹਿਰਾਂ ਵਿਚ ਤਾਪਮਾਨ ਜੋ 30 ਡਿਗਰੀ ਦੇ ਆਸ-ਪਾਸ ਸੀ, ਹੁਣ 26 ਤੋਂ 29 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿਚ ਘੱਟੋ-ਘੱਟ ਤਾਪਮਾਨ 0.7 ਡਿਗਰੀ ਘੱਟ ਗਿਆ ਹੈ ਅਤੇ ਆਮ ਨਾਲੋਂ 2.7 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਫਿਰੋਜ਼ਪੁਰ ਸਣੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਅਹਿਮ ਖ਼ਬਰ, 11 ਨਵੰਬਰ ਨੂੰ...
ਅੰਕੜਿਆਂ ਮੁਤਾਬਕ ਫ਼ਰੀਦਕੋਟ ਵਿਚ ਸਭ ਤੋਂ ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 9 ਡਿਗਰੀ ਸੈਲਸੀਅਸ, ਪਟਿਆਲਾ ਵਿਚ 10.1 ਡਿਗਰੀ ਸੈਲਸੀਅਸ, ਬਠਿੰਡਾ ਵਿਚ 8 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿਚ 10 ਡਿਗਰੀ ਸੈਲਸੀਅਸ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਸੂਬੇ ਦੇ ਹੋਰ ਖੇਤਰਾਂ ਵਿਚ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਡਿਪਟੀ ਕਮਿਸ਼ਨਰਾਂ ਤੇ ਅਧਿਕਾਰੀਆਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
