ਫਿਰੋਜ਼ਪੁਰ: ਸਾਲਾਂ ਤੋਂ ਬੰਦ ਪਏ ਕੋਲਡ ਸਟੋਰ ਵਿਚ ਗੈਸ ਲੀਕ, ਮਚੀ ਭਜਦੌੜ

Sunday, Jan 31, 2021 - 10:32 AM (IST)

ਫਿਰੋਜ਼ਪੁਰ: ਸਾਲਾਂ ਤੋਂ ਬੰਦ ਪਏ ਕੋਲਡ ਸਟੋਰ ਵਿਚ ਗੈਸ ਲੀਕ, ਮਚੀ ਭਜਦੌੜ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ਦੇ ਬਗਦਾਦੀ ਗੇਟ ਦੇ ਕੋਲ ਬੰਦ ਪਏ ਕੋਲਡ ਸਟੋਰ ਤੋਂ ਅਮੋਨੀਆ ਗੈਸ ਲੀਕ ਹੋਣ ਕਾਰਨ ਆਸ ਪਾਸ ਰਹਿਣ ਵਾਲੇ ਲੋਕਾਂ ਨੂੰ ਅੱਖਾਂ ਵਿਚ ਜਲਣ ਅਤੇ ਸਾਹ ਲੈਣ ਵਿਚ ਦਿੱਕਤ ਹੋ ਰਹੀ ਹੈ। ਮੁਹੱਲੇ ਦੇ ਲੋਕਾਂ ਵਲੋਂ ਸੂਚਿਤ ਕਰਨ ’ਤੇ ਤੁਰੰਤ ਫਿਰੋਜ਼ਪੁਰ ਸ਼ਹਿਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਪੁਲਸ, ਸਿਵਲ ਪ੍ਰਸ਼ਾਸਨ ਅਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਘਟਨਾ ਸਥਾਨ ’ਤੇ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਗੈਸ ਲੀਕਜ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਾਇਰਲ ਕਿਸਾਨ ਆਗੂ ਰਕੇਸ਼ ਟਕੈਤ ਦੀ ਭਾਵੁਕ ਅਪੀਲ ਨੇ ਹਾਸਲ ਕੀਤਾ ਭਾਰੀ ਸਮਰਥਨ

PunjabKesari

ਥਾਣਾ ਸਿਟੀ ਫਿਰੋਜ਼ਪੁਰ ਦੇ ਜਾਂਚ ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਮੁਹੱਲੇ ਦੇ ਲੋਕਾਂ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਸਾਲਾਂ ਤੋਂ ਬੰਦ ਪਏ ਪੁਰਾਣੇ ਟੀ.ਬੀ. ਹਸਪਤਾਲ ਫਿਰੋਜ਼ਪੁਰ ਸ਼ਹਿਰ ਦੇ ਪਿੱਛੇ ਸਾਲਾਂ ਤੋਂ ਬੰਦ ਪਏ ਕੋਲਡ ਸਟੋਰ ਤੋਂ ਗੈਸ ਲੀਕ ਹੋ ਰਹੀ ਹੈ, ਇਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆਉਣ ਲੱਗੀ ਹੈ। ਖ਼ਬਰ ਲਿਖੇ ਜਾਣ ਤੱਕ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫਿਰੋਜ਼ਪੁਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਤੁਰੰਤ ਇਸ ਲੀਕੇਜ ਨੂੰ ਬੰਦ ਕੀਤਾ ਜਾਵੇ ਅਤੇ ਲੋਕਾਂ ਨੂੰ ਸੁਰੱਖਿਅਤ ਕਰਨ ਲਈ ਉਚਿੱਤ ਪ੍ਰਬੰਧ ਕੀਤੇ ਜਾਣ। ਪੁਲਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ ਹੋਏ ਹਨ। 

ਇਹ ਵੀ ਪੜ੍ਹੋ:  ਦਿੱਲੀ ਦੇ ਟਿਕਰੀ ਬਾਰਡਰ ਤੋਂ ਕਿਸਾਨ ਅੰਦੋਲਨ ’ਚੋਂ ਵਾਪਸ ਪਰਤਦਿਆਂ ਤਪਾ ਮੰਡੀ ਦੇ ਕਿਸਾਨ ਦੀ ਮੌਤ


author

Shyna

Content Editor

Related News