ਸੀਤ ਲਹਿਰ ਸਬੰਧੀ ਐਡਵਾਈਜ਼ਰੀ ਜਾਰੀ, ਅੰਮ੍ਰਿਤਸਰ ਓਰੇਂਜ ਜ਼ੋਨ ’ਚ

Saturday, Dec 21, 2024 - 09:26 AM (IST)

ਸੀਤ ਲਹਿਰ ਸਬੰਧੀ ਐਡਵਾਈਜ਼ਰੀ ਜਾਰੀ, ਅੰਮ੍ਰਿਤਸਰ ਓਰੇਂਜ ਜ਼ੋਨ ’ਚ

ਅੰਮ੍ਰਿਤਸਰ (ਦਲਜੀਤ)-ਜ਼ਿਲ੍ਹੇ ਵਿਚ ਪ੍ਰਦੂਸ਼ਣ ਅਤੇ ਸੀਤ ਲਹਿਰ ਨੂੰ ਲੈ ਕੇ ਜਿੱਥੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ, ਉਥੇ ਹੀ ਪ੍ਰਦੂਸ਼ਣ ਕੰਟਰੋਲ ਵਿਭਾਗ ਨੇ ਜ਼ਿਲ੍ਹੇ ਵਿਚ ਓਰੇਂਜ ਜ਼ੋਨ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ ਹੈ। ਉਕਤ ਠੰਢ ਵਿਚ ਖਾਂਸੀ, ਜੁਕਾਮ, ਬੁਖਾਰ, ਨਿਮੋਨੀਆਂ, ਸਵਾਈਨ ਫਲੂ ਆਦਿ ਬੀਮਾਰੀਆਂ ਹੋਣ ਦਾ ਜਿੱਥੇ ਖਦਸ਼ਾ ਵੱਧ ਜਾਂਦਾ ਹੈ, ਉਥੇ ਹੀ ਦਮਾ ਅਟੈਕ ਵੀ ਮਰੀਜ਼ਾਂ ਨੂੰ ਜ਼ਿਆਦਾ ਪ੍ਰੇਸ਼ਾਨ ਕਰਦੇ ਹਨ। ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਤੌਰ ’ਤੇ ਆਪਣਾ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਅੰਦਰ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਠੰਡ ਦਿਨ ਪ੍ਰਤੀ ਦਿਨ ਜ਼ੋਰ ਫੜਦੀ ਜਾ ਰਹੀ ਹੈ। ਭਾਰਤ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੱਲੋਂ ਜ਼ਿਲ੍ਹੇ ਦੇ ਏ. ਕਿਊ. ਆਈ. ਦੇ ਆਧਾਰ ’ਤੇ ਓਰੇਂਜ ਜ਼ੋਨ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੂਸਰੇ ਪਾਸੇ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਬਜ਼ੁਰਗ ਅਤੇ ਬੱਚਿਆਂ ਦੀ ਹੀ ਸਿਹਤ ਬਹੁਤ ਪ੍ਰਭਾਵਿਤ ਹੁੰਦੀ ਹੈ, ਕਿਉਂਕਿ ਉਹ ਬਹੁਤ ਜਲਦ ਠੰਡ ਲੱਗਣ ਕਾਰਨ ਬੀਮਾਰ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਬੰਦ ਕਮਰੇ ਵਿਚ ਅੰਗੀਠੀ ਨਾ ਚਲਾਓ, ਕਿਉਂਕਿ ਇਸ ਨਾਲ ਕਾਰਬਨ ਮੋਨੋਆਕਸਾਈਡ ਗੈਸ ਪੈਦਾ ਹੁੰਦੀ ਹੈ, ਜੋ ਕਿ ਜਾਨਲੇਵਾ ਸਾਬਿਤ ਹੋ ਸਕਦੀ ਹੈ। ਭਰ ਸਰਦੀ ਵਿਚ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ’ਤੇ ਗਰਮ ਤਰਲ ਪਦਾਰਥ ਲੈਣੇ ਚਾਹੀਦੇ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ

ਜ਼ਿਆਦਾ ਧੁੰਦ, ਬਾਰਿਸ਼, ਕੋਹਰਾ ਜਾਂ ਗੜੇ ਪੈਣ ਦੀ ਸੂਰਤ ਵਿਚ ਘਰੋਂ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਕਾਂਬਾ ਲੱਗਣ ਵਾਲੀ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਪਣੇ ਪਾਲਤੂ ਜਾਨਵਰਾਂ, ਮੱਝਾਂ, ਗਾਵਾਂ ਆਦਿ ਨੂੰ ਠੰਢ ਤੋਂ ਬਚਾਉਣਾ ਚਾਹੀਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵੱਧਣ ਦਾ ਖਦਸ਼ਾ ਹੈ। ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਸਰਕਾਰੀ ਹਸਪਤਾਲਾਂ ਵਿਚ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ।

ਨਿਮੋਨੀਆ, ਦਮਾ ਅਤੇ ਫਲੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਹੁੰਦਾ ਹੈ ਇਜਾਫਾ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਟੀ. ਬੀ. ਪ੍ਰੋਗਰਾਮ ਦੇ ਅਧਿਕਾਰੀ ਡਾ. ਨਰੇਸ਼ ਚਾਵਲਾ ਨੇ ਦੱਸਿਆ ਕਿ ਸ਼ੀਤ ਰੁਤ ਵਿਚ ਖਾਂਸੀ, ਜੁਕਾਮ, ਬੁਖਾਰ ਤੋਂ ਇਲਾਵਾ ਨਿਮੋਨੀਆ ਦੇ ਮਰੀਜ਼ਾਂ ਦੀ ਗਿਣਤੀ ਵੱਧ ਜਾਂਦੀ ਹੈ। ਨਾਲ ਹੀ ਅਸਥਮਾ ਦੇ ਅਟੈਕ ਵੀ ਮਰੀਜ਼ਾਂ ਨੂੰ ਜ਼ਿਆਦਾ ਆਪਣੇ ਗ੍ਰਿਫਤ ਵਿਚ ਲੈਂਦੇ ਹਨ। ਇਸ ਦੇ ਨਾਲ ਹੀ ਇਨਫਲੂਜਾ ਵਾਇਰਸ ਅਤੇ ਸਵਾਈਨ ਫਲੂ ਦੇ ਕੇਸਾਂ ਵਿਚ ਵੀ ਇਜਾਫਾ ਹੁੰਦਾ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਇਨ੍ਹਾਂ ਦਿਨਾਂ ਵਿਚ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਜੇਕਰ ਖਾਂਸੀ ਲਗਾਤਾਰ ਆਉਂਦੀ ਰਹਿੰਦੀ ਹੈ ਤਾਂ ਤੁਰੰਤ ਉਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬਾਹਰੀ ਚੀਜ਼ਾਂ ਖਾਣ ਤੋਂ ਪ੍ਰਹੇਜ਼ ਰੱਖਣਾ ਚਾਹੀਦਾ ਹੈ। ਡਾ. ਚਾਵਲਾ ਨੇ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਗਰ ਨਿਗਮ ਲਈ ਵੋਟਿੰਗ ਸ਼ੁਰੂ, ਬੂਥ ਨੰਬਰ 2 'ਤੇ EVM ਖ਼ਰਾਬ

ਦਿਲ ਦੀਆਂ ਬੀਮਾਰੀਆਂ ਵੀ ਵੱਧਣ ਦਾ ਰਹਿੰਦੈ ਖਦਸ਼ਾ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਡਾ. ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਉਕਤ ਬੀਮਾਰੀਆਂ ਤੋਂ ਇਲਾਵਾ ਦਿਲ ਦੀਆਂ ਅਤੇ ਹੋਰ ਨਾ ਬੀਮਾਰੀਆਂ ਦਾ ਵੀ ਵੱਧਣ ਦਾ ਖਤਰਾ ਬਣਿਆ ਰਹਿੰਦਾ ਹੈ। ਦਿਲ ਦੇ ਰੋਗੀਆਂ ਨੂੰ ਚਿਕਨਾਹਟ ਵਾਲੀਆਂ ਚੀਜ਼ਾਂ ਅਤੇ ਬਾਹਰੀ ਚੀਜ਼ਾਂ ਖਾਣ ਤੋਂ ਪ੍ਰਹੇਜ਼ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਛਾਤੀ ਨੂੰ ਹਰ ਇਕ ਇਨਸਾਨ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਛਾਤੀ ਦੀ ਲੱਗੀ ਠੰਡ ਬਾਅਦ ਵਿਚ ਵੱਖ-ਵੱਖ ਬੀਮਾਰੀਆਂ ਨੂੰ ਸੱਦਾ ਦੇ ਸਕਦੀ ਹੈ। ਡਾ. ਰਜਨੀਸ਼ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ ਸੀਤ ਰੁੱਤ ਦੇ ਵਿੱਚ ਖਾਸ ਧਿਆਨ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ

ਛਾਤੀ ਨਾਲ ਸਬੰਧਤ ਮਰੀਜ਼ਾਂ ਦੀ ਵਧੀ ਗਿਣਤੀ

ਸਰਕਾਰੀ ਟੀ. ਬੀ. ਹਸਪਤਾਲ ਦੇ ਸਾਬਕਾ ਇੰਚਾਰਜ ਡਾ. ਨਵੀਨ ਪਾਂਧੀ ਨੇ ਦੱਸਿਆ ਕਿ ਛਾਤੀ ਦੀ ਬੀਮਾਰੀ ਨਾਲ ਸੰਬੰਧਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਮਰੀਜ਼ ਵੱਖ-ਵੱਖ ਤਰ੍ਹਾਂ ਦੀਆਂ ਛਾਤੀ ਨਾਲ ਸੰਬੰਧਤ ਬੀਮਾਰੀਆਂ ਤੋਂ ਪ੍ਰੇਸ਼ਾਨ ਹਨ। ਡਾ. ਪਾਂਧੀ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੀ ਐਡਵਾਈਜਰੀ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਟੀ. ਬੀ ਦੇ ਮਰੀਜ਼ਾਂ ਨੂੰ ਵੀ ਇੰਨਾਂ ਦਿਨਾਂ ਵਿੱਚ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਡਾਕਟਰਾਂ ਵੱਲੋਂ ਦੱਸੀ ਡਾਇਟ ਅਤੇ ਦਵਾਈ ਸਮੇਂ ’ਤੇ ਲੈਣੀ ਚਾਹੀਦੀ ਹੈ। ਜੇਕਰ ਉਨ੍ਹਾਂ ਨੂੰ ਕੋਈ ਤਕਲੀਫ ਆਉਂਦੀ ਹੈ ਤਾਂ ਸੰਬੰਧਤ ਡਾਕਟਰ ਨੂੰ ਸਮੇਂ ’ਤੇ ਇਤਲਾਹ ਦੇਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News