ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਤਾਪਮਾਨ 'ਚ ਆਵੇਗੀ ਗਿਰਾਵਟ, ਵਿਜ਼ੀਬਿਲਟੀ ਰਹੇਗੀ ਜ਼ੀਰੋ
Monday, Dec 30, 2024 - 06:40 PM (IST)
ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਠੰਡ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਹਿਲਾਂ ਧੁੰਦ ਅਤੇ ਸੀਤ ਲਹਿਰ ਤੇ ਹੁਣ ਕੋਹਰਾ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਰਿਹਾ ਹੈ। ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ, ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ, ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਮੌਸਮ ਵਿਗਿਆਨ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਮੌਸਮ ਵਿਗਿਆਨ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਦੋ ਨਵੇਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ, ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8