ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert

Saturday, Jan 25, 2025 - 04:18 PM (IST)

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert

ਜਲੰਧਰ- ਕੁਝ ਦਿਨ ਧੁੱਪ ਨਿਕਲਣ ਤੋਂ ਬਾਅਦ ਹੁਣ ਇਕ ਵਾਰ ਫਿਰ ਤੋਂ ਪੰਜਾਬ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ ਥੋੜ੍ਹੀ ਗਿਰਾਵਟ ਆਵੇਗੀ। ਪਰ ਉਸ ਤੋਂ ਬਾਅਦ ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਇਸ ਵੇਲੇ ਪੰਜਾਬ 'ਚ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਸੀ, ਜਿੱਥੇ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਵਿਵਾਦਾਂ 'ਚ ਘਿਰਿਆ ਜਲੰਧਰ ਦਾ ਸਿਵਲ ਹਸਪਤਾਲ, ਕੁੜੀ ਨੇ ਦੋਸਤੀ ਲਈ ਦਿੱਤਾ ਨੰਬਰ ਤੇ ਹੁਣ...

ਇਨ੍ਹਾਂ 6 ਜ਼ਿਲ੍ਹਿਆਂ ਲਈ Alert
ਭਾਰਤੀ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੰਜਾਬ ਦੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹੇਗਾ ਪਰ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਇਕ ਹੋਰ ਪੰਜਾਬ ਦਾ ਜਵਾਨ ਸ਼ਹੀਦ

29 ਜਨਵਰੀ ਨੂੰ ਪੰਜਾਬ 'ਚ ਨਵੀਂ ਪੱਛਮੀ ਗੜਬੜੀ ਹੋਵੇਗੀ ਐਕਟਿਵ
29 ਜਨਵਰੀ ਤੋਂ ਪੰਜਾਬ 'ਚ ਇਕ ਨਵਾਂ ਪੱਛਮੀ ਗੜਬੜੀ ਐਕਟਿਵ ਹੋਵੇਗੀ। ਇਸ ਪੱਛਮੀ ਗੜਬੜੀ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਵੇਖਣ ਨੂੰ ਮਿਲੇਗਾ। ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਬਰਫ਼ਬਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਜੇਕਰ ਪਹਾੜਾਂ ਵਿੱਚ ਠੰਡ ਵਧਦੀ ਹੈ ਤਾਂ ਇਸ ਦਾ ਅਸਰ ਪੰਜਾਬ ਵਿੱਚ ਵੀ ਦਿਸੇਗਾ ਕਿਉਂਕਿ ਉੱਥੋਂ ਮੈਦਾਨੀ ਇਲਾਕਿਆਂ ਵੱਲ ਹਵਾਵਾਂ ਆ ਰਹੀਆਂ ਹਨ।  ਇਥੇ ਇਹ ਵੀ ਦੱਸ ਦੇਈਏ ਕਿ ਅੱਜ ਪੰਜਾਬ ਵਿੱਚ ਏ. ਕਿਊ. ਆਈ. 163.0 ਹੈ, ਜੋਕਿ ਸ਼ਹਿਰ ਵਿੱਚ ਮੱਧਮ ਹਵਾ ਦੀ ਗੁਣਵੱਤਾ ਨੂੰ ਦਰਸਾਉਂਦਾ ਹੈ। ਬੱਚਿਆਂ ਅਤੇ ਦਮੇ ਵਰਗੀਆਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਲੰਬੇ ਸਮੇਂ ਲਈ ਬਾਹਰ ਨਹੀਂ ਜਾਣਾ ਚਾਹੀਦਾ। 

ਇਹ ਵੀ ਪੜ੍ਹੋ : ਸਾਫ਼ਟਵੇਅਰ ਕਾਰਨ ਹੋ ਗਈ ਪੰਜਾਬ 'ਚ ਐਡਵਾਈਜ਼ਰੀ ਜਾਰੀ, ਇੰਜੀਨੀਅਰ ਦਾ ਕਾਰਨਾਮਾ ਕਰੇਗਾ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News