ਪੰਜਾਬ ''ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

Monday, Nov 23, 2026 - 11:11 AM (IST)

ਪੰਜਾਬ ''ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

ਜਲੰਧਰ/ਚੰਡੀਗੜ੍ਹ (ਪੁਨੀਤ) : ਹਿਮਾਚਲ ਅਤੇ ਕਸ਼ਮੀਰ ਦੀਆਂ ਉੱਚੀਆਂ ਚੋਟੀਆਂ ’ਤੇ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ 'ਚ ਸੀਤ ਲਹਿਰ ਦਾ ਆਗਾਜ਼ ਹੋ ਚੁੱਕਾ ਹੈ। ਇਸ ਦੇ ਪ੍ਰਭਾਵ ਨਾਲ ਸੂਬੇ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਤਾਪਮਾਨ 'ਚ ਲਗਭਗ 2 ਡਿਗਰੀ ਦੀ ਗਿਰਾਵਟ ਆਈ, ਜਦੋਂ ਕਿ ਫਰੀਦਕੋਟ ਅਤੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਉੱਥੇ ਹੀ ਬਾਹਰੀ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਦੇ ਸਮੇਂ ਧੁੰਦ ਦਾ ਅਸਰ ਵੀ ਦਿਖਾਈ ਦੇਣ ਲੱਗਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਵਾਹਨ ਚਾਲਕਾਂ ਲਈ ਸਾਵਧਾਨੀ ਸਬੰਧੀ ਅਲਰਟ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ! ਦੋਹਰੀ ਡਿਊਟੀ ਦਾ ਪੇਚ ਫਸਿਆ

ਸਵੇਰ ਅਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਲਈ ਦੋਪਹੀਆ ਵਾਹਨ ਚਾਲਕਾਂ ਨੂੰ ਵਾਹਨਾਂ ਨੂੰ ਹੌਲੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ ਕਿਉਂਕਿ ਧੁੰਦ ਕਾਰਨ ਸਾਹਮਣੇ ਤੋਂ ਆ ਰਹੇ ਵਾਹਨ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਹੌਲੀ ਰਫ਼ਤਾਰ ਵਾਹਨ ਚਲਾਉਣ 'ਤੇ ਹਾਦਸੇ ਤੋਂ ਬਚਿਆ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ, ਕੈਮਿਸਟਾਂ ਨੂੰ ਨਵੇਂ ਹੁਕਮ ਜਾਰੀ, ਮਰੀਜ਼ਾਂ ਦੀ ਵਧੀ ਟੈਨਸ਼ਨ

ਇਸ ਕਾਰਨ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 12.1, ਪਟਿਆਲਾ 'ਚ 12.3, ਬਠਿੰਡਾ 'ਚ 10 ਅਤੇ ਪਠਾਨਕੋਟ 'ਚ 10.8 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਮੌਸਮ ਖੁਸ਼ਕ ਚੱਲ ਰਿਹਾ ਹੈ। ਸੂਬੇ ਦੇ ਕਿਸੇ ਵੀ ਹਿੱਸੇ 'ਚ ਮੀਂਹ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਕਾਰਨ ਹਿਮਾਚਲ ਅਤੇ ਕਸ਼ਮੀਰ ਦੇ ਸਰਹੱਦੀ ਇਲਾਕਿਆਂ 'ਚ ਠੰਡ ਦਾ ਅਸਰ ਇਕਦਮ ਵੱਧਣ ਲੱਗਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News