ਪੰਜਾਬ ''ਚ ਠੰਡ ਨੇ ਫੜਿਆ ਜ਼ੋਰ, ਭਲਕੇ ਪੈ ਸਕਦੈ ਮੀਂਹ
Thursday, Jan 09, 2025 - 06:40 PM (IST)
ਚੰਡੀਗੜ੍ਹ: ਪੰਜਾਬ ਦੇ ਲੋਕ ਇਸ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਧੁੰਦ-ਕੋਹਰੇ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਲੋਕ ਬਹੁਤ ਜ਼ਰੂਰੀ ਹੋਣ 'ਤੇ ਹੀ ਘਰਾਂ ਵਿਚੋਂ ਬਾਹਰ ਨਿਕਲ ਰਹੇ ਹਨ।ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸ਼ਿਵ ਸੈਨਾ ਪ੍ਰਧਾਨ ਦੇ ਘਰ 'ਤੇ ਤਾਬੜਤੋੜ ਫਾਇਰਿੰਗ
ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਦਾ ਦੌਰ ਚੱਲ ਰਿਹਾ ਹੈ। ਪਹਾੜਾਂ ‘ਤੇ ਵੀ ਭਾਰੀ ਬਰਫ਼ਬਾਰੀ ਹੋ ਰਹੀ ਹੈ। ਉੱਤਰੀ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਾਲੇਰਕੋਟਲਾ ਵਿਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8