ਪੰਜਾਬ ਦੇ ਲੋਕ ਕੜਾਕੇ ਦੀ 'ਠੰਡ' ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ

Thursday, Dec 15, 2022 - 01:38 PM (IST)

ਪੰਜਾਬ ਦੇ ਲੋਕ ਕੜਾਕੇ ਦੀ 'ਠੰਡ' ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ

ਲੁਧਿਆਣਾ (ਸਲੂਜਾ) : ਪੰਜਾਬ 'ਚ ਬਦਲਦੇ ਮੌਸਮ ਦੇ ਮਿਜਾਜ਼ ਬਾਰੇ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਪੰਜਾਬ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ ਕਿ ਸੀਤ ਲਹਿਰ ਦਾ ਪ੍ਰਭਾਵ ਆਉਣ ਵਾਲੇ ਦਿਨਾਂ 'ਚ ਇਕ ਦਮ ਵੱਧ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੇਂਡੂ ਇਲਾਕਿਆਂ 'ਚ ਸੰਘਣੀ ਧੁੰਦ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਪ੍ਰਸ਼ਾਸਨ ਨੇ SSP ਦੇ ਅਹੁਦੇ ਲਈ ਪੰਜਾਬ ਤੋਂ ਮੰਗਿਆ ਅਧਿਕਾਰੀਆਂ ਦਾ ਪੈਨਲ

ਸ਼ਹਿਰੀ ਇਲਾਕਿਆਂ 'ਚ ਇਸ ਤਰ੍ਹਾਂ ਦੀ ਸਮੱਸਿਆ ਨਹੀਂ ਆਵੇਗੀ। ਫਿਲਹਾਲ ਸਵੇਰ ਅਤੇ ਦੇਰ ਰਾਤ ਠੰਡ ਦਾ ਪ੍ਰਕੋਪ ਪਹਿਲਾਂ ਨਾਲੋਂ ਜ਼ਿਆਦਾ ਵਧੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਮੌਸਮ ਦੇ ਮਿਜਾਜ਼ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 24.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਪਾਰਾ 8.6 ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਇਹ ਵੀ ਪੜ੍ਹੋ : ਖਰੜ 'ਚ ਵੱਡੀ ਵਾਰਦਾਤ : ਚੱਲਦੇ ਆਟੋ 'ਚ ਦਰਿੰਦਿਆਂ ਨੇ ਕੁੜੀ ਦੀ ਇੱਜ਼ਤ ਨੂੰ ਪਾਇਆ ਹੱਥ, ਮਾਰ ਦਿੱਤੀ ਛਾਲ

ਮੌਸਮ ਮਾਹਰਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 23 ਤੋਂ 26 ਡਿਗਰੀ ਸੈਲਸੀਅਸ ਵਿਚਕਾਰ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ ਦਾ ਪਾਰਾ 6 ਤੋਂ 10 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 64 ਤੋਂ 88 ਫ਼ੀਸਦੀ, ਜਦੋਂ ਕਿ ਸ਼ਾਮ ਨੂੰ ਨਮੀ ਦੀ ਮਾਤਰਾ ਹਵਾ 'ਚ 40 ਤੋਂ 55 ਫ਼ੀਸਦੀ ਵਿਚਕਾਰ ਰਹਿ ਸਕਦੀ ਹੈ। ਮੌਸਮ ਦਾ ਮਿਜਾਜ਼ ਖ਼ੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News