ਸੂਰਜ ਖੇਡਣ ਲੱਗਾ ''ਲੁਕਣਮੀਚੀ'', ਸੀਤ ਲਹਿਰ ਦਿਖਾਉਣ ਲੱਗੀ ਆਪਣਾ ਪ੍ਰਕੋਪ
Wednesday, Jan 08, 2025 - 03:53 AM (IST)
ਜਲੰਧਰ (ਪੁਨੀਤ)- ਮਹਾਨਗਰ ਜਲੰਧਰ ਦੇ ਵੱਧ ਤੋਂ ਵੱਧ ਤਾਪਮਾਨ ਵਿਚ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਪਿਛਲੇ ਦਿਨ ਦੇ ਮੁਕਾਬਲੇ ਅੱਜ ਵੱਧ ਤੋਂ ਵੱਧ ਤਾਪਮਾਨ 13.5 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 7-8 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ।
ਦਿਨ ਅਤੇ ਰਾਤ ਦੇ ਤਾਪਮਾਨ ’ਚ ਸਿਰਫ 5 ਡਿਗਰੀ ਦਾ ਫਰਕ ਹੈ, ਜਿਸ ਕਾਰਨ ਸੀਤ ਲਹਿਰ ਦਾ ਪ੍ਰਕੋਪ ਵਧ ਰਿਹਾ ਹੈ। ਇਸ ਮੌਸਮ ’ਚ ਇਹ ਪਹਿਲੀ ਵਾਰ ਹੈ ਕਿ ਸਰਦੀ ਦੇ ਮੌਸਮ ’ਚ ਠੰਢ ਨੇ ਇੰਨਾ ਜ਼ੋਰ ਦਿਖਾਇਆ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਸਰਦੀ ਆਪਣੇ ਸਿਖਰ ’ਤੇ ਪਹੁੰਚ ਰਹੀ ਹੈ ਕਿਉਂਕਿ ਮਾਮੂਲੀ ਧੁੱਪ ਅਤੇ ਸੀਤ ਲਹਿਰ ਕਾਰਨ ਦਿਨ-ਰਾਤ ਦੇ ਤਾਪਮਾਨ ’ਚ ਅੰਤਰ ਘੱਟ ਜਾਂਦਾ ਹੈ।
ਇਹ ਵੀ ਪੜ੍ਹੋ- ਨਸ਼ੇ ਨੇ ਪੱਟ'ਤਾ ਪੂਰਾ ਘਰ, ਓਵਰਡੋਜ਼ ਕਾਰਨ ਡਿੱਗੇ ਪੁੱਤ ਨੂੰ ਦੇਖ ਮਾਂ ਨੇ ਛੱਡੀ ਦੁਨੀਆ, ਮਗਰੋਂ ਪੁੱਤ ਨੇ ਵੀ ਤੋੜਿਆ ਦਮ
ਮਾਹਿਰਾਂ ਅਨੁਸਾਰ ਪਹਾੜਾਂ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਤਿੰਨ-ਚਾਰ ਦਿਨਾਂ ਤੱਕ ਪੈ ਰਹੀ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਅੱਜ ਸੂਰਜ ਅਤੇ ਬੱਦਲਾਂ ਦੀ ਲੁਕਣਮੀਟੀ ਕਾਰਨ ਦਿਨ ਭਰ ਠੰਢ ਨੇ ਆਪਣਾ ਰੰਗ ਦਿਖਾਇਆ। ਮਹਾਨਗਰ ਜਲੰਧਰ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਦੁਪਹਿਰ ਬਾਅਦ ਕੁਝ ਸਮੇਂ ਲਈ ਹਲਕੀ ਧੁੱਪ ਪੈਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ, ਪਰ ਧੁੱਪ ਖੁੱਲ੍ਹ ਕੇ ਨਹੀਂ ਨਿਕਲੀ।
ਇਹ ਵੀ ਪੜ੍ਹੋ- ਪੰਜਾਬ 'ਚ ਪੁੱਜ ਗਈ ਤੇਲੰਗਾਨਾ ਦੀ ਪੁਲਸ, ਕਰ'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e