ਪੰਜਾਬ 'ਚ ਦਸੰਬਰ ਮਹੀਨੇ ਚੱਲੇਗੀ ਸੀਤ ਲਹਿਰ! ਸੰਘਣੀ ਧੁੰਦ ਬਾਰੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Saturday, Oct 25, 2025 - 10:59 AM (IST)
ਚੰਡੀਗੜ੍ਹ : ਪੰਜਾਬ ਦਾ ਮੌਸਮ ਕਾਫੀ ਬਦਲ ਗਿਆ ਹੈ ਅਤੇ ਸਵੇਰੇ-ਸ਼ਾਮ ਨੂੰ ਹਲਕੀ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦਸੰਬਰ ਦੇ ਮਹੀਨੇ ਸੂਬੇ 'ਚ ਸੀਤ ਲਹਿਰ ਸ਼ੁਰੂ ਹੋ ਜਾਵੇਗੀ ਅਤੇ ਜਨਵਰੀ ਅਤੇ ਫਰਵਰੀ ਮਹੀਨੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਲਈ ਲੋਕਾਂ ਨੂੰ ਹੁਣੇ ਤੋਂ ਹੀ ਹੱਡ ਚੀਰਵੀਂ ਠੰਡ ਲਈ ਤਿਆਰੀ ਕਰ ਲੈਣੀ ਚਾਹੀਦੀ ਹੈ। ਪਹਾੜਾਂ 'ਚ ਇਸ ਵੇਲੇ ਠੰਡੀਆਂ ਹਵਾਵਾਂ ਵੱਗ ਰਹੀਆਂ ਹਨ ਅਤੇ ਇਸ ਕਾਰਨ ਰਾਤ ਦੇ ਘੱਟੋ-ਘੱਟ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਦਵਾਈਆਂ ਖਾਣ ਵਾਲੇ ਸਾਵਧਾਨ! ਪੰਜਾਬ 'ਚ 11 Medicines ਨੂੰ ਲੈ ਕੇ ਹੋ ਗਿਆ ਵੱਡਾ ਖ਼ੁਲਾਸਾ (ਵੀਡੀਓ)
ਮੌਸਮ ਵਿਭਾਗ ਦੇ ਮੁਤਾਬਕ ਅਕਤੂਬਰ ਦੇ ਆਖ਼ਰੀ ਹਫ਼ਤੇ ਦੌਰਾਨ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ 'ਚ 26 ਤੋਂ 30 ਡਿਗਰੀ ਸੈਲਸੀਅਸ, ਦੱਖਣ-ਪੱਛਮੀ 'ਚ 32 ਤੋਂ 32 ਡਿਗਰੀ ਸੈਲਸੀਅਸ ਅਤੇ ਹੋਰ ਖੇਤਰਾਂ 'ਚ 30 ਤੋਂ 32 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
