ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਫਿਰ ਠਾਰੇ ਲੋਕ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ
Monday, Feb 13, 2023 - 11:01 AM (IST)
ਲੁਧਿਆਣਾ : ਪੰਜਾਬ 'ਚ 1-2 ਦਿਨਾਂ ਤੋਂ ਲਗਾਤਾਰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ ਦਾ ਪਾਰਾ ਡਿੱਗ ਗਿਆ ਹੈ। ਠੰਡੀਆਂ ਹਵਾਵਾਂ ਚੱਲਣ ਕਾਰਨ ਰਾਤਾਂ ਵੀ ਠੰਡੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ, ਜਦੋਂ ਕਿ ਦਿਨ ਵੇਲੇ ਧੁੱਪ ਨਿਕਲ ਰਹੀ ਹੈ। ਇਸ ਤੋਂ ਪਹਿਲਾਂ ਲਗਾਤਾਰ ਧੁੱਪ ਖਿੜਨ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਸੀ ਅਤੇ ਦਿਨ 'ਚ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਨੇ ਖਿੱਚੀ ਇਹ ਤਿਆਰੀ
ਮੌਸਮ ਮਾਹਰਾਂ ਦੇ ਮੁਤਾਬਕ 17 ਫਰਵਰੀ ਨੂੰ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ 'ਚ ਵੀ ਘੱਟੋ-ਘੱਟ ਤਾਪਮਾਨ 'ਚ 3 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 13 ਤੋਂ 15 ਫਰਵਰੀ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ 'ਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : CM ਮਾਨ ਅੱਜ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਪੰਜਾਬ 'ਚ ਆਏ ਨਿਵੇਸ਼ ਬਾਰੇ ਦੇ ਸਕਦੇ ਨੇ ਜਾਣਕਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ