ਪੰਜਾਬ ''ਚ ਸਰਦੀਆਂ ਦੀ ਹੋ ਗਈ ਸ਼ੁਰੂਆਤ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Thursday, Oct 09, 2025 - 05:52 PM (IST)

ਜਲੰਧਰ (ਵੈੱਬ ਡੈਸਕ)-ਪੰਜਾਬ 'ਚ ਆਏ ਦਿਨ ਮੌਸਮ ਨੂੰ ਲੈ ਕੇ ਵੱਡੇ ਬਦਲਾਅ ਨਜ਼ਰ ਆ ਰਹੇ ਹਨ। ਰੋਜ਼ ਹਲਕੀ-ਹਲਕੀ ਠੰਡ ਵੱਧ ਰਹੀ ਹੈ ਤੇ ਠੰਡੀਆਂ ਹਵਾਵਾਂ ਦਾ ਇਹਸਾਸ ਹੋ ਰਿਹਾ ਹੈ। ਕਈ ਇਲਾਕਿਆਂ 'ਚ ਧੁੰਦ ਵੀ ਪੈਣੀ ਸ਼ੁਰੂ ਹੋ ਚੁੱਕੀ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਅਤੇ ਹਿਮਾਚਲ 'ਚ ਹੋਈ ਬਰਫ਼ਬਾਰੀ ਕਾਰਨ ਪੰਜਾਬ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ ਵਿੱਚ 0.6 ਡਿਗਰੀ ਦੀ ਕਮੀ ਆਈ ਹੈ, ਜੋ ਕਿ ਸਾਧਾਰਣ ਤਾਪਮਾਨ ਨਾਲੋਂ 9.6 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਮੌਸਮ ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। 13 ਅਕਤੂਬਰ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਦੱਸੀ ਜਾ ਰਹੀ ਹੈ। ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਘਟਿਆ ਹੈ। ਦੀਵਾਲੀ ਤੋਂ ਬਾਅਦ ਦਿਨ ਵਿੱਚ ਵੀ ਠੰਡ ਵੱਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਜ਼ਿਕਰਯੋਗ ਹੈ ਜਿੱਥੇ ਪਹਿਲਾਂ ਸਵੇਰੇ ਉੱਠਦੇ ਹੀ ਸੂਰਜ ਦੇਵਤਾ ਦੇ ਦਰਸ਼ਨ ਹੋ ਜਾਂਦੇ ਸੀ ਪਰ ਹੁਣ ਕੁਝ ਦਿਨਾਂ ਤੋਂ ਸੂਰਜ 7 ਵਜੇ ਤੱਕ ਪੂਰਾ ਦਿਖਾਈ ਨਹੀਂ ਦੇ ਰਿਹਾ। ਉੱਥੇ ਹੀ ਪਹਿਲਾਂ ਸੂਰਜ ਅਸਤ 6.30 ਵਜੇ ਹੁੰਦਾ ਸੀ ਪਰ ਹੁਣ 5.30 ਵਜੇ ਹੀ ਅਸਤ ਹੋ ਜਾਂਦਾ ਹੈ। ਭਾਵ ਮੌਸਮ 'ਚ ਵੱਡੀ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ ਅਤੇ ਕੁਝ ਇਲਾਕਿਆਂ 'ਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਸਰਦੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8