ਪੰਜਾਬ 'ਚ ਹੁਣ ਠੰਡ ਵਿਖਾਏਗੀ ਜ਼ੋਰ! ਫਰੀਦਕੋਟ ਰਿਹਾ ਸ਼ਿਮਲਾ ਵਾਂਗ ਠੰਡਾ, ਪੜ੍ਹੋ Weather ਦੀ ਤਾਜ਼ਾ ਅਪਡੇਟ

Monday, Nov 10, 2025 - 12:22 PM (IST)

ਪੰਜਾਬ 'ਚ ਹੁਣ ਠੰਡ ਵਿਖਾਏਗੀ ਜ਼ੋਰ! ਫਰੀਦਕੋਟ ਰਿਹਾ ਸ਼ਿਮਲਾ ਵਾਂਗ ਠੰਡਾ, ਪੜ੍ਹੋ Weather ਦੀ ਤਾਜ਼ਾ ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ ਹੈ। ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਲਗਾਤਾਰ ਜਾਰੀ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਇਆ ਹੈ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਵਿਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 8 ਡਿਗਰੀ ਦਰਜ ਕੀਤਾ ਗਿਆ, ਜੋਕਿ ਸ਼ਿਮਲਾ ਅਤੇ ਧਰਮਸ਼ਾਲਾ ਜਿੰਨਾ ਠੰਡਾ ਦੱਸਿਆ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਪਾਵਰਕਾਮ ਨੇ ਕਰ 'ਤਾ ਵੱਡਾ ਐਕਸ਼ਨ

ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ ਦੋ ਹਫ਼ਤਿਆਂ ਤੱਕ ਪੰਜਾਬ ਦਾ ਮੌਸਮ ਖੁਸ਼ਕ ਅਤੇ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਬੀਤੇ 24 ਘੰਟਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹੀ ਕਮੀ ਆਈ ਹੈ ਅਤੇ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਰਾਹਤ ਮਿਲੀ ਹੈ, ਪ੍ਰਦੂਸ਼ਣ ਤੋਂ ਪੂਰੀ ਤਰ੍ਹਾਂ ਰਾਹਤ ਸਿਰਫ਼ ਬਾਰਿਸ਼ ਹੋਣ ਤੋਂ ਬਾਅਦ ਹੀ ਸੰਭਵ ਹੋ ਸਕੇਗੀ। ਉਥੇ ਹੀ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿਚ ਮੌਸਮ ਖ਼ੁਸ਼ਕ ਰਹੇਗਾ। ਇਸ ਹਫ਼ਤੇ 13 ਨਵੰਬਰ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ। ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ 'ਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ: ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਬੇਹੱਦ ਸ਼ਰਮਨਾਕ : ਮਲਵਿੰਦਰ ਕੰਗ

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਰਾਜ ਦੇ ਹੋਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਇਸ ਸਥਿਤੀ ਵਿੱਚ ਉੱਤਰੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਤੋਂ ਘੱਟ ਰਹਿ ਸਕਦਾ ਹੈ, ਜਦਕਿ ਹੋਰ ਹਿੱਸਿਆਂ ਵਿੱਚ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

ਇਥੇ ਦੱਸ ਦੇਈਏ ਕਿ ਪੰਜਾਬ ਵਿਚ ਸਵੇਰੇ ਸ਼ਾਮ ਨੂੰ ਠੰਡੀਆਂ ਹਾਵਾਵਾਂ ਦਾ ਅਸਰ ਨਜ਼ਰ ਆਉਣਾ ਵੀ ਸ਼ੁਰੂ ਹੋ ਗਿਆ ਹੈ, ਜਿਸ ਦਾ ਭਾਵ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਆਪਣਾ ਜ਼ੋਰ ਵਿਖਾ ਦੇਵੇਗੀ। ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਮੌਸਮ ਹੋਰ ਵੀ ਠੰਡਾ ਕਰ ਦਿੱਤਾ ਹੈ। ਇਨ੍ਹਾਂ ਦਿਨਾਂ 'ਚ ਲੋਕਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ, ਕਿਉਂਕਿ ਇਹ ਠੰਡ ਹੱਡਾਂ ਵਿਚ ਵੜ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਖਾਂਸੀ, ਜ਼ੁਕਾਮ ਅਤੇ ਹੋਰ ਬੀਮਾਰੀਆਂ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਲਿਸਟ ਹੋ ਗਈ ਤਿਆਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News