ਹੱਡ ਚੀਰਵੀਂ ਠੰਡ ''ਚ ਆਈ ਇਕ ਹੋਰ ਮੰਦਭਾਗੀ ਖ਼ਬਰ ; ਵਿਅਕਤੀ ਦੀ ਚਲੀ ਗਈ ਜਾਨ
Thursday, Jan 02, 2025 - 08:53 PM (IST)
ਮੋਗਾ (ਵੈੱਬਡੈਸਕ)- ਠੰਡ ਦਾ ਕਹਿਰ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਡਾਕਟਰਾਂ ਵੱਲੋਂ ਲੋਕਾਂ ਨੂੰ ਠੰਡ ਤੋਂ ਬਚਾਅ ਕਰਨ ਤੇ ਬਿਨਾਂ ਕੰਮ ਤੋਂ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਹੋਨਾ ਰੋਡ 'ਤੇ ਇਕ 52 ਸਾਲਾ ਵਿਅਕਤੀ ਦੀ ਠੰਡ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਪੁੱਤਰ ਗੁਰਬਖਸ਼ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਨੂੰ ਮੋਗਾ ਪੁਲਸ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ, ਜਦਕਿ ਉਸ ਦੇ ਪਰਿਵਾਰ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਅਕਤੀ ਦੀ ਮੌਤ ਸਬੰਧੀ ਫ਼ੋਨ ਆਇਆ ਸੀ, ਜਿਸ ਮਗਰੋਂ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੀ ਜੇਬ 'ਚੋਂ ਉਸ ਦੀ ਫ਼ੋਟੋ ਤੇ ਵੋਟਿੰਗ ਕਾਰਡ ਵੀ ਬਰਾਮਦ ਹੋਇਆ ਹੈ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e