ਪੰਜਾਬ ''ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

Monday, Oct 21, 2024 - 06:36 PM (IST)

ਪੰਜਾਬ ''ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਲੰਧਰ/ਚੰਡੀਗੜ੍ਹ- ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਗੁਰਦਾਸਪੁਰ ’ਚ ਰਾਤ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਜ਼ਿਆਦਾ ਸੀ। ਹਾਲਾਂਕਿ ਦਿਨ ਦੇ ਤਾਪਮਾਨ 'ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ

ਮੌਸਮ ਵਿਭਾਗ ਮੁਤਾਬਕ 25 ਅਕਤੂਬਰ ਤੱਕ ਪੰਜਾਬ ’ਚ ਮੌਸਮ ਖ਼ੁਸ਼ਕ ਰਹੇਗਾ, ਪਰ 26 ਅਕਤੂਬਰ ਤੋਂ ਪੰਜਾਬ ’ਚ ਮੌਸਮ ਬਦਲ ਸਕਦਾ ਹੈ। ਪੰਜਾਬ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਕਾਫ਼ੀ ਘੱਟ ਗਈ ਹੈ। ਜਦਕਿ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਰਾਤ ਦੇ ਤਾਪਮਾਨ 'ਚ ਵੀ ਕਾਫੀ ਬਦਲਾਅ ਆਇਆ ਹੈ। ਫਰੀਦਕੋਟ ਵਿੱਚ ਕੱਲ੍ਹ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਹੇਠਾਂ ਰਿਹਾ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਪੰਜਾਬ ਵਿਚ ਹਵਾ ਮੱਧਮ ਸ਼੍ਰੇਣੀ ਵਿੱਚ ਪਹੁੰਚ ਗਈ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਵਾਤਾਵਰਨ ਪ੍ਰੇਮੀਆਂ ਦੀ ਚਿੰਤਾ ਵਧ ਗਈ ਹੈ। ਸਰਕਾਰੀ ਰਿਪੋਰਟ ਅਨੁਸਾਰ 15 ਸਤੰਬਰ ਤੋਂ 19 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 2,733 ਘਟਨਾਵਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਕੇਸ ਪੰਜਾਬ ਵਿੱਚ ਦਰਜ ਹੋਏ ਹਨ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News